The Summer News
×
Tuesday, 20 May 2025

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ 'ਜਿੰਦਗੀ ਨੂੰ ਹਾਂ, ਨਸ਼ਿਆ ਨੂੰ ਨਾਂ ' ਮੁਹਿੰਮ ਤਹਿਤ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ

ਫੁੱਟਬਾਲ ਟੂਰਨਾਮੈਂਟ: ਸ਼ਾਹੀ ਸਪੋਰਟਸ ਕਾਲਜ ਸਮਰਾਲਾ ਵਿੱਚ ਪੁਲਿਸ ਜਿਲ੍ਹਾ ਖੰਨਾ ਵੱਲੋਂ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ 10 ਤੋਂ ਵੱਧ ਫੁੱਟਬਾਲ ਦੀਆਂ ਟੀਮਾਂ ਨੇ ਭਾਗ ਲਿਆ ।ਇਸ ਟੂਰਨਾਮੈਂਟ ਦੇ ਦੂਸਰੇ ਦਿਨ ਮੁੱਖ ਮਹਿਮਾਨ ਦੇ ਤੌਰ ਤੇ ਮਾਨਯੋਗ ਐਸਐਸਪੀ ਅਮਨੀਤ ਕੌਂਡਲ ਵਿਸ਼ੇਸ਼ ਤੌਰ ਤੇ ਪਹੁੰਚੇ। ਐਸਐਸਪੀ ਖੰਨਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਹੀ ਇਹ ਟੂਰਨਾਮੈਂਟ ਕਰਵਾਇਆ ਗਿਆ ਹੈ। ਇਸ ਟੂਰਨਾਮੈਂਟ ਦਾ ਮੇਨ ਮਕਸਦ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਅਵੇਅਰ ਕਰਨਾ ਹੈ ।ਉਹਨਾਂ ਕਿਹਾ ਕਿ ਪਿੰਡ ਪੱਧਰ ਤੇ ਨਸ਼ਿਆਂ ਖਿਲਾਫ ਚਲਾਈ ਗਈ ਮਹਿਮ ਨੂੰ ਘਰ ਘਰ ਪਹੁੰਚਾਉਣ ਲਈ ਇਹ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਦੇ ਇਸ ਟੂਰਨਾਮੈਂਟ ਵਿੱਚ ਲੜਕੀਆਂ ਦਾ ਫੁੱਟਬਾਲ ਸ਼ੋ ਮੈਚ ਵੀ ਕਰਵਾਇਆ ਗਿਆ । ਅੱਜ ਹੋਏ ਫਾਈਨਲ ਫੁੱਟਬਾਲ ਮੁਕਾਬਲੇ ਵਿੱਚ ਮਾਛੀਵਾੜਾ ਸਾਹਿਬ ਅਤੇ ਖੰਨਾ ਦੀ ਫੁੱਟਬਾਲ ਟੀਮ ਵਿੱਚ ਫਸਵਾਂ ਮੁਕਾਬਲਾ ਹੋਇਆ। ਜਿਸ ਵਿੱਚ ਖੰਨਾ ਦੀ ਟੀਮ ਜੇਤੂ ਰਹੀ।

Story You May Like