The Summer News
×
Tuesday, 29 April 2025

ਯੁੱਧ ਨਸ਼ਿਆਂ ਵਿਰੁੱਧ’ (ਰੰਗਲਾ ਪੰਜਾਬ) ਮੁਹਿੰਮ ਤਹਿਤ ਦੋ ਦਿਨਾਂ ਦਾ ਕਰਵਾਇਆ ਜਾਵੇਗਾ ਵਾਲੀਬਾਲ ਟੂਰਨਾਂਮੈਂਟ

ਫਤਿਹਗੜ੍ਹ ਚੂੜੀਆਂ (ਬਟਾਲਾ), 24 ਮਾਰਚ : ‘ਯੁੱਧ ਨਸ਼ਿਆਂ ਵਿਰੁੱਧ’ (ਰੰਗਲਾ ਪੰਜਾਬ) ਮੁਹਿੰਮ ਤਹਿਤ ਦੋ ਦਿਨਾਂ ਵਾਲੀਬਾਲ ਟੂਰਨਾਂਮੈਂਟ 25 ਅਤੇ 26 ਮਾਰਚ ਨੂੰ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਮਹੰਤ ਹਰੀ ਕੁੰਭ ਦਾਸ ਉਦਾਸੀਨ (ਤਪ ਅਸਥਾਨ ਭਗਵਾਨ ਸ੍ਰੀ ਚੰਦ ਜੀ) ਦੇ ਸਹਿਯੋਗ ਨਾਲ ਪਿੰਡ ਨਾਨਕ ਚੱਕ, ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ ਵਿਖੇ ਕਰਵਾਇਆ ਜਾ ਰਿਹਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਮਰਨਜੀਤ ਸਿੰਘ ਜ਼ਿਲ੍ਹਾ ਖੇਡ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ 25 ਮਾਰਚ ਨੂੰ ਸਵੇਰੇ 10 ਵਜੇ ‘ਯੁੱਧ ਨਸ਼ਿਆਂ ਵਿਰੁੱਧ’(ਰੰਗਲਾ ਪੰਜਾਬ) ਮੁਹਿੰਮ ਤਹਿਤ ਵਾਲੀਬਾਲ ਟੂਰਨਾਂਮੈਂਟ ਦਾ ਉਦਘਾਟਨ ਕੀਤਾ ਜਾਵੇਗਾ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਵੀਰਪਾਲ ਕੌਰ, ਐਸ.ਡੀ.ਐਮ ਫਤਹਿਗੜ੍ਹ ਚੂੜੀਆਂ ਵਿਸ਼ੇਸ ਮਹਿਮਾਨ ਵਜੋਂ ਸਿਰਕਤ ਕਰਨਗੇ।
ਉਨਾਂ ਅੱਗੇ ਦੱਸਿਆ ਕਿ 26 ਮਾਰਚ ਨੂੰ ਦੁਪਹਿਰ 3.30 ਵਜੇ ਫਾਈਨਲ ਮੈਚ ਖੇਡਿਆ ਜਾਵੇਗਾ ਅਤੇ ਸ਼ਾਮ 4 ਵਜੇ ਇਨਾਮ ਵੰਡ ਸਮਾਰੋਹ ਕਰਵਾਇਆ ਜਾਵੇਗਾ। ਇਨਾਮ ਵੰਡ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਬਟਾਲਾ ਦੇ ਐਸ.ਐਸ.ਪੀ ਸੁਹੇਲ ਕਾਸਿਮ ਮੀਰ ਅਤੇ ਵਿਸ਼ੇਸ ਮਹਿਮਾਨ ਵਜੋਂ ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ਼ਿਰਕਤ ਕਰਨਗੇ।
ਉਨਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰ੍ਰਸ਼ਾਸਨ ਗੁਰਦਾਸਪੁਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਭਰ ਅੰਦਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ 25 ਅਤੇ 26 ਮਾਰਚ ਨੂੰ ਪਿੰਡ ਨਾਨਕ ਚੱਕ, ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ ਵਿਖੇ ਦੋ ਦਿਨਾਂ ਵਾਲੀਬਾਲ ਟੂਰਨਾਂਮੈਂਟ ਕਰਵਾਇਆ ਜਾ ਰਿਹਾ ਹੈ।

Story You May Like