The Summer News
×
Monday, 13 May 2024

ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਵਿਖੇ ਅਧਿਆਪਕਾ ਨੂੰ ਦਿੱਤੀ ਗਈ ਨਿੱਘੀ ਵਿਦਾਈ

ਸਮਰਾਲਾ, 31 ਜੁਲਾਈ – ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਵਿਖੇ ਸਮਾਜਿਕ ਸਿੱਖਿਆ ਦੇ ਅਧਿਆਪਕਾ ਸਰਵਿੰਦਰ ਕੌਰ ਨੂੰ ਉਨ੍ਹਾਂ ਦੀਆਂ 28 ਸਾਲ ਦੀਆਂ ਸੇਵਾਵਾਂ ਪੂਰੀਆਂ ਕਰਨ ਉਪਰੰਤ ਨਿੱਘੀ ਵਿਦਾਇਗੀ ਦਿੱਤੀ ਗਈ । ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਐਡੀਸ਼ਨਲ ਸਕੱਤਰ ਪਰਮਜੀਤ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਹਰਜਤਿੰਦਰ ਸਿੰਘ ਬਾਜਵਾ , ਮੀਤ ਪ੍ਰਧਾਨ ਡਾ. ਪਰਵਿੰਦਰ ਸਿੰਘ ਬੱਲੀ , ਮੈਂਬਰ ਸੁਰਿੰਦਰ ਸਿੰਘ ਬਿੱਟੂ ਬੇਦੀ, ਕੁਲਦੀਪ ਸਿੰਘ ਜਾਤੀਵਾਲ, ਪ੍ਰਕਾਸ਼ ਕੌਰ ਅਤੇ ਸ੍ਰੀਮਤੀ ਰੁਪਿੰਦਰ ਕੌਰ ਬਲਾਲਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ । ਸ੍ਰੀਮਤੀ ਸਰਵਿੰਦਰ ਕੌਰ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਇਸ ਸਮਾਰੋਹ ਵਿੱਚ ਸ਼ਾਮਲ ਹੋਏ ।


ਸਕੂਲ ਦੀ ਪ੍ਰਬੰਧਕ ਕਮੇਟੀ ਦੇ ਐਡੀਸ਼ਨਲ ਸਕੱਤਰ ਸ.ਪਰਮਜੀਤ ਸਿੰਘ ਢਿੱਲੋਂ,ਸੀਨੀਅਰ ਮੀਤ ਪ੍ਰਧਾਨ ਸ.ਹਰਜਤਿੰਦਰ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਸ. ਮਾਲਇੰਦਰ ਸਿੰਘ ਨੇ ਸ੍ਰੀਮਤੀ ਸਰਵਿੰਦਰ ਕੌਰ ਦੀ ਵਧੀਆ ਕਾਰਗੁਜ਼ਾਰੀ ਅਤੇ ਸੇਵਾ ਭਾਵਨਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀ ਸਿਹਤਯਾਬੀ ਅਤੇ ਆਉਣ ਵਾਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ।ਸਕੂਲ ਸਟਾਫ ਦੇ ਮੈਂਬਰਾਂ ਨੇ ਸ੍ਰੀਮਤੀ ਸਰਵਿੰਦਰ ਕੌਰ ਨਾਲ ਆਪਣੇ ਬਿਤਾਏ ਪਲਾਂ ਨੂੰ ਸਾਂਝਾ ਕੀਤਾ ਅਤੇ ਭਾਵੁਕ ਹੋਏ । ਆਪਣੀ ਵਿਦਾਇਗੀ ਸਮਾਰੋਹ ਦੌਰਾਨ ਸ੍ਰੀਮਤੀ ਸਰਵਿੰਦਰ ਕੌਰ ਨੇ ਸਕੂਲ ਦੀ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਸ.ਮਾਲਇੰਦਰ ਸਿੰਘ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ । ਅੰਤ ਵਿਚ ਸਕੂਲ ਦੀ ਸਮੂਹ ਪ੍ਰਬੰਧਕ ਕਮੇਟੀ ਅਤੇ ਸਟਾਫ ਵੱਲੋਂ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸਨਮਾਨ ਪੱਤਰ, ਯਾਦਗਾਰੀ ਚਿੰਨ੍ਹ ਅਤੇ ਭੇਟਾਵਾਂ ਦੇ ਕੇ ਸਨਮਾਨਿਤ ਕੀਤਾ ।


Story You May Like