The Summer News
×
Tuesday, 25 March 2025

ਅਮਰੀਕਾ ਦੀ ਇੱਕ ਔਰਤ ਨੇ ਪਿੱਠ ‘ਤੇ ਲਿਖਵਾਈ ਗੁਰਬਾਣੀ ਦੀ ਤੁਕ, SGPC ਪ੍ਰਧਾਨ ਨੇ ਲਿਆ ਸਖਤ ਨੋਟਿਸ

ਅੰਮ੍ਰਿਤਸਰ, 06 ਅਗਸਤ 2022– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ੋਸਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਜਿਸ ਵਿਚ ਅਮਰੀਕਾ ਦੀ ਇਕ ਔਰਤ ਵੱਲੋਂ ਆਪਣੀ ਪਿੱਠ ਤੇ ਗੁਰਬਾਣੀ ਦੀ ਤੁਕ ਲਿਖਵਾਈ ਹੋਈ ਹੈ, ਦਾ ਸਖਤ ਨੋਟਿਸ ਲੈਂਦਿਆਂ ਉਸ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਬਾਣੀ ਸਿੱਖਾਂ ਦੀ ਆਸਥਾ ਹੈ ਅਤੇ ਇਸ ਔਰਤ ਨੇ ਆਪਣੇ ਸਰੀਰ ਤੇ ਗੁਰਬਾਣੀ ਦੀਆਂ ਤੁਕਾਂ ਲਿਖਵਾ ਕੇ ਗੁਰਬਾਣੀ ਦਾ ਨਿਰਾਦਰ ਕੀਤਾ ਹੈ।


ਉਨ੍ਹਾਂ ਕਿਹਾ ਕਿ ਇਸ ਔਰਤ ਦੀ ਅਜਿਹੀ ਹਰਕਤ ਨਾਲ ਸਿੱਖ ਸੰਗਤਾਂ ਦੇ ਮਨਾ ਨੂੰ ਭਾਰੀ ਠੇਸ ਪੁੱਜੀ ਹੈ, ਜਿਸ ਕਾਰਨ ਸੰਗਤਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁੱਝ ਕੇ ਸੱਟ ਮਾਰ ਰਹੇ ਹਨ, ਜਿਨ੍ਹਾਂ ਨੂੰ ਆਪਣੀਆਂ ਹਰਕਤਾਂ ਤੋਂ ਬਾਝ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਭਾਰਤ ਵਿਚ ਅਮਰੀਕਾ ਦੇ ਦੂਤਾਵਾਸ ਅਤੇ ਅਮਰੀਕਾ ਸਰਕਾਰ ਨੂੰ ਪੱਤਰ ਲਿਿਖਆ ਜਾ ਰਿਹਾ ਹੈ ਤਾਂ ਜੋ ਇਸ ਦੇ ਖਿਲਾਫ ਸਿੱਖ ਭਾਵਨਾਵਾਂ ਅਨੁਸਾਰ ਕਾਰਵਾਈ ਕਰਵਾਈ ਜਾ ਸਕੇ।


Story You May Like