The Summer News
×
Sunday, 28 April 2024

ਮੋਗਾ ਜ਼ਿਲ੍ਹੇ ਦੇ ਪਿੰਡ ਸੁਖਾਨੰਦ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ

ਮੋਗਾ, 29 ਮਾਰਚ (ਕਸ਼ਿਸ਼ ਸਿੰਗਲਾ)- ਮੋਗਾ ਦੇ ਕਸਬਾ ਬਾਘਾਪੁਰਾਣਾ ਦੇ ਪਿੰਡ ਸੁਖਾਨੰਦ ਦੇ ਵਾਸੀ ਗੁਰਮਿੰਦਰ ਸਿੰਘ (40) ਪੁੱਤਰ ਗੁਰਚਰਨ ਸਿੰਘ ਦੀ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਲਿਵਰ ਦੀ ਬਿਮਾਰੀ ਦੇ ਚਲਦਿਆਂ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਗੁਰਮਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਲੜਕਾ ਸੀ ਜੋ ਸ਼ਾਦੀਸ਼ੁਦਾ ਸੀ ਜਿਸ ਦੀ ਪਤਨੀ ਅਤੇ 10 ਸਾਲਾ ਪੁੱਤਰ ਵੀ ਕੈਨੇਡਾ ਵਿਖੇ ਰਹਿ ਰਹੇ ਹਨ। ਬੇਵਕਤੀ ਹੋਈ ਇਸ ਮੌਤ ਨਾਲ਼ ਪਿੰਡ ਸੁਖਾਨੰਦ ਵਿਚ ਸੋਗ ਦੀ ਲਹਿਰ ਦੌੜ ਗਈ।

Story You May Like