The Summer News
×
Thursday, 16 May 2024

ਆਮ ਆਦਮੀ ਪਾਰਟੀ ਦਾ ਦਿਨੋ ਦਿਨ ਲੋਕਾਂ ਵਿੱਚ ਵੱਧ ਰਿਹਾ ਹੈ ਆਧਾਰ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 24 ਜੂਨ : ਵਿਧਾਨ ਸਭਾ ਹਲਕਾ ਬਟਾਲਾ ਵਿੱਚ ਆਮ ਆਦਮੀ ਪਾਰਟੀ ਦਾ ਲੋਕਾਂ ਵਿੱਚ ਦਿਨੋ ਦਿਨ ਆਧਾਰ ਵੱਧ ਰਿਹਾ ਹੈ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀਆਂ ਲੋਕਪੱਖੀ ਤੇ ਵਿਕਾਸ ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਆਪ ਪਾਰਟੀ ਨਾਲ ਜੁੜ ਰਹੇ ਹਨ। ਜਿਸਦੇ ਚੱਲਦਿਆਂ ਪਿੰਡ ਕੰਡਿਆਲ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਸਰਪੰਚ ਰਾਜਬੀਰ ਕੌਰ ਆਪਣੀ ਸਮੁੱਚੀ ਪੰਚਾਇਤ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। 

 

 ਆਪ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਪਿੰਡ ਕੰਡਿਆਲ ਵਿਖੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਕਲਸੀ ਨੇ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਰਾਜ ਸਰਕਾਰ ਨੇ ਮਹਿਜ ਸਵਾ ਸਾਲ ਦੇ ਕਾਰਜਕਾਲ ਦੌਰਾਨ ਲੋਕ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਹਨ, ਜਿਨ੍ਹਾਂ ਸਦਕਾ ਆਪ ਪਾਰਟੀ ਨਾ ਕੇਵਲ ਪੰਜਾਬ ਵਿੱਚ ਬਲਕਿ ਹੋਰਨਾ ਸੂਬਿਆਂ ਵਿੱਚ ਵੀ ਆਪਣੀ ਛਾਪ ਛੱਡ ਰਹੀ ਹੈ। 

 

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਹ ਆਪ ਪਾਰਟੀ ਹੀ ਹੈ, ਜੋ ਆਪਣੇ ਵਲੰਟੀਅਰਾਂ) ਵਰਕਰਾਂ ਨੂੰ ਪੂਰਾ ਮਾਣ ਸਤਿਕਾਰ ਦਿੰਦੀ ਹੈ ਅਤੇ ਮੇਰੇ ਵਰਗੇ ਨਿਮਾਣੇ ਵਿਅਕਤੀ ਨੇ ਪਾਰਟੀ ਦਾ ਸੂਬਾ ਉੁੱਪ ਪ੍ਰਧਾਨਗੀ ਨਾਲ ਨਿਵਾਜਿਆ ਹੈ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਨਾਲ ਆਪ ਮੁਹਾਰੇ ਜੁੜ ਰਹੇ ਹਨ ਤੇ ਪਾਰਟੀ ਦਾ ਪਰਿਵਾਰ ਦਿਨੋ ਦਿਨ ਵੱਡਾ ਹੁੰਦਾ ਦਾ ਰਿਹਾ ਹੈ, ਜੋ ਲੋਕਤੰਤਰ ਦੀ ਹੋਰ ਮਜ਼ਬੂਤੀ ਲਈ ਸੁੱਭਰ ਸੰਕੇਤ ਹੈ। 

 

 ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਹਲਕੇ ਦੇ ਸ਼ਹਿਰੀ ਤੇ ਪੇਂਡੂ ਖੇਤਰ ਵਿੱਚ ਕਰੋੜਾਂ ਰੁਪਏ ਦੇ ਸਰਬਪੱਖੀ ਵਿਕਾਸ ਕੰਮ ਚੱਲ ਰਹੇ ਹਨ ਅਤੇ ਉਹ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੇ ਹਨ। ਇਸ ਮੌਕੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਸਰਪੰਚ ਰਾਜਬੀਰ ਕੌਰ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਹਲਕਾ ਵਿਧਾਇਕ ਸ਼ੈਰੀ ਕਲਸੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਹੁਣ ਆਪ ਪਾਰਟੀ ਦਾ ਡੱਟ ਕੇ ਸਾਥ ਦੇਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਤੇ ਵਾਲੰਟੀਅਰ ਮੋਜੂਦ ਸਨ।

Story You May Like