The Summer News
×
Sunday, 19 May 2024

ਆਪ ਦੀ ਸਰਕਾਰ ਆਪ ਦੇ ਦਵਾਰ’ ਵਾਰਡ ਨੰਬਰ 5 ਅਤੇ 26 ਸਮੇਤ ਵੱਖ-ਵੱਖ ਪਿੰਡਾਂ ਅੰਦਰ ਲੱਗੇ ਵਿਸ਼ੇਸ ਕੈਂਪ

 


ਬਟਾਲਾ, 9 ਫਰਵਰੀ- ‘ਆਪ ਦੀ ਸਰਕਾਰ ਆਪ ਦੇ ਦਵਾਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ ਤਹਿਤ ਅੱਜ ਵਾਰਡ ਨੰਬਰ 5 ਅਤੇ 26 ਸਮੇਤ ਪਿੰਡ ਕਾਹਲਵਾਂ, ਤਲਵਾੜਾ, ਪੰਜਾਗਰਾਈਆਂ ਅਤੇ ਰੰਗੀਲਪੁਰ ਵਿਖੇ ਵਿਸ਼ੇਸ ਕੈਂਪ ਲੱਗੇ, ਜਿਸ ਵਿੱਚ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਮੌਕੇ ਤੇ ਪੁਜਦਾ ਕੀਤਾ ਗਿਆ।


ਇਸ ਮੌਕੇ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਅਭਿਸ਼ੇਕ ਵਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਆਦੇਸ਼ਾਂ ਅਤੇ ਐਸ.ਡੀ.ਐਮ ਬਟਾਲਾ ਦੇ ਦਿਸ਼ਾ-ਨਿਰੇਦਸ਼ਾਂ ਹੇਠ ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੂੰ ਜਿਥੇ ਸਰਕਾਰੀ ਸੇਵਾਵਾਂ ਦਾ ਲਾਭ ਮੌਕੇ ਤੇ ਪੁਜਦਾ ਕੀਤਾ ਗਿਆ, ਉਸ ਦੇ ਨਾਲ-ਨਾਲ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਜਾਗੂਰਕ ਵੀ ਕੀਤਾ ਗਿਆ।


ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਦੇ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਵਿਸ਼ੇਸ ਮੁਹਿੰਮ ਸ਼ੁਰੂ ਕੀਤੀ ਹੈ। ਉਨਾਂ ਦੱਸਿਆ ਕਿ ਕੱਲ੍ਹ 10 ਫਰਵਰੀ ਨੂੰ ਵਾਰਡ ਨੰਬਰ-27, ਫੁੱਲਕੇ, ਭਿੱਟੇਵੱਡ, ਘੁਮਾਣ, ਵਾਰਡ ਨੰ-28 (ਸਵੇਰੇ 10 ਵਜੇ ਤੋਂ 2 ਵਜੇ ਤਕ), ਪਿੰਡ ਭੱਟੀਵਾਲ ਵਿਖੇ (ਦੁਪਹਿਰ 2 ਵਜੇ ਤੋਂ 5 ਵਜੇ ਤੱਕ) ਅਤੇ 12 ਫਰਵਰੀ ਨੂੰ ਵਾਰਡ ਨੰ-6, ਹਰਦੋਝੰਡੇ, ਵਡਾਲਾ ਗ੍ਰੰਥੀਆਂ,  ਮੰਡ ਅਤੇ  ਵਾਰਡ ਨੰ-29 (ਸਵੇਰੇ 10 ਵਜੇ ਤੋਂ 2 ਵਜੇ ਤਕ), 


ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਉਠਾਉਣ।


 

Story You May Like