The Summer News
×
Monday, 20 May 2024

ਆਪ ਪਾਰਟੀ ਦਾ ਲੋਕਾਂ ਵਿੱਚ ਵੱਧ ਰਿਹਾ ਆਧਾਰ - ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 21 ਜੁਲਾਈ | ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਖੁਜਾਲਾ ਦੇ ਕਈ ਪਰਿਵਾਰ ਅਕਾਲੀ ਦਲ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਏ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਲੋਕਾਂ ਦੀਆਂ ਸੇਵਾ ਲਈ 24 ਘੰਟੇ ਹਾਜ਼ਰ ਹਨ ਅਤੇ ਲੋਕਾਂ ਤੱਕ ਪਹੁੰਚ ਕਰਕੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਦਾ
ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।


ਉਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਸਰਬਪੱਖੀ ਵਿਕਾਸ ਕੰਮਕਰਨ ਲਈ ਵਚਨਬੱਧ ਹੈ ਅਤੇ ਲੋਕਹਿੱਤ ਵਿੱਚ ਵੱਡੇ ਕਾਰਜ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਕੰਮ ਕਰਨ ਦੇ ਰਵਾਇਤੀ ਢੰਗ ਨੂੰ ਤੋੜਦਿਆਂ ਪਹਿਲੇ ਦਿਨ ਤੋਂ ਹੀ ਲੋਕਹਿੱਤ ਵਿੱਚ ਕਾਰਜ ਕਰਨੇ ਸ਼ੁਰੂ ਕਰ ਦਿੱਤੇ ਸਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।


ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਵਿਧਾਇਕ ਅਮਰਪਾਲ ਸਿੰਘ ਵਲੋਂ ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਕੰਮ ਕਰਵਾਏ ਜਾ ਰਹੇ ਹਨ ਅਤੇ ਆਪ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।

Story You May Like