The Summer News
×
Monday, 20 May 2024

ਮੀਂਹ ਕਾਰਨ ਵਾਪਰਿਆ ਹਾਦਸਾ, ਮਕਾਨ ਦੀ ਛੱਤ ਡਿੱਗੀ, ਮਚਿਆ ਹੜਕੰਪ

ਫ਼ਿਰੋਜ਼ਪੁਰ : ਫਿਰੋਜ਼ਪੁਰ ਵਿੱਚ ਅੱਜ ਹੋਈ ਭਾਰੀ ਬਰਸਾਤ ਕਾਰਨ ਫ਼ਰੀਦਕੋਟ ਰੋਡ ’ਤੇ ਪਿੰਡ ਨਵਾਂ ਪੁਰਬਾ ਵਿੱਚ ਦਰਸ਼ਨ ਸਿੰਘ ਪੁੱਤਰ ਮਨਜੀਤ ਸਿੰਘ ਦੇ ਘਰ ਦੀ ਛੱਤ ਅਚਾਨਕ ਡਿੱਗ ਗਈ। ਇਸ ਦੌਰਾਨ ਪਰਿਵਾਰ ਵਾਲ-ਵਾਲ ਬਚ ਗਿਆ, ਜਦਕਿ ਕਮਰੇ ਵਿਚ ਪਿਆ ਸਾਰਾ ਸਮਾਨ ਨੁਕਸਾਨਿਆ ਗਿਆ। ਮਨਜੀਤ ਸਿੰਘ ਅਤੇ ਉਸ ਦੀ ਪਤਨੀ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 10.30 ਵਜੇ ਜਦੋਂ ਮੀਂਹ ਪੈ ਰਿਹਾ ਸੀ ਤਾਂ ਉਹ ਅਤੇ ਉਸ ਦਾ ਲੜਕਾ ਗੱਲਾਂ ਕਰਦੇ ਹੋਏ ਕਮਰੇ ਤੋਂ ਬਾਹਰ ਨਿਕਲੇ ਤਾਂ ਦੇਖਦੇ ਹੀ ਦੇਖਦੇ ਘਰ ਦੀ ਛੱਤ ਡਿੱਗ ਗਈ ਅਤੇ ਉਹ ਵਾਲ-ਵਾਲ ਬਚ ਗਏ।


ਇਸੇ ਪਿੰਡ ਦੇ ਵਸਨੀਕ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਮਨਜੀਤ ਸਿੰਘ ਗ੍ਰੰਥੀ ਹੈ ਅਤੇ ਉਸ ਦਾ ਸਾਧਾਰਨ ਪਰਿਵਾਰ ਹੈ, ਇਸ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਪਰਿਵਾਰ ਦੀ ਆਰਥਿਕ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਉਹ ਆਪਣਾ ਕਮਰਾ ਬਣਾ ਕੇ ਗੁਜ਼ਾਰਾ ਕਰ ਸਕੇ। ਉਨ੍ਹਾਂ ਦੱਸਿਆ ਕਿ ਜਦੋਂ ਇਸ ਪਰਿਵਾਰ ਕੋਲ ਰਹਿਣ ਲਈ ਹੋਰ ਕੋਈ ਥਾਂ ਨਹੀਂ ਹੈ ਤਾਂ ਫਿਰੋਜ਼ਪੁਰ ਦੇ ਪਿੰਡ ਸੋਢੀ ਨਗਰ ਵਿੱਚ ਮੀਂਹ ਦੌਰਾਨ ਅਚਾਨਕ ਛੱਤ ਡਿੱਗ ਗਈ।


Story You May Like