The Summer News
×
Monday, 20 May 2024

ਸ਼ਿਮਲਾ ਦੇ ਮਸ਼ੋਬਰਾ ਗੜੀ 'ਚ ਹਾਦਸਾ, ਟਿੱਪਰ ਖਾਈ 'ਚ ਡਿੱਗਣ ਕਾਰਨ 2 ਦੀ ਮੌਤ

ਸ਼ਿਮਲਾ: ਸ਼ਿਮਲਾ ਜ਼ਿਲ੍ਹੇ ਦੇ ਅਧੀਨ ਪੈਂਦੇ ਇਲਾਕੇ ਮਸ਼ੋਬਰਾ ਗੜੀ ਨੇੜੇ ਇੱਕ ਟਿੱਪਰ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਰਾਤ ਸਮੇਂ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਟਿੱਪਰ (ਐੱਚ.ਪੀ. 63ਏ-7843) ਘਾੜੀ ਪਿੰਡ ਵੱਲ ਜਾ ਰਿਹਾ ਸੀ ਕਿ ਘੜੀ ਨੇੜੇ ਟਿੱਪਰ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਟੋਏ ਵਿੱਚ ਜਾ ਡਿੱਗਿਆ। ਜਦੋਂ ਆਸਪਾਸ ਦੇ ਲੋਕਾਂ ਨੇ ਇਹ ਹਾਦਸਾ ਦੇਖਿਆ ਤਾਂ ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਹਾਦਸੇ 'ਚ ਜ਼ਖਮੀ ਹੋਏ 2 ਲੋਕਾਂ ਨੂੰ ਆਈਜੀਐੱਮਸੀ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਜ਼ਖਮੀਆਂ ਦੀ ਰਸਤੇ 'ਚ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਭੋਪਾਲ ਸਿੰਘ ਵਾਸੀ ਗੜੀ, ਡਾਕਖਾਨਾ ਗੁੰਮਾ, ਜ਼ਿਲ੍ਹਾ ਸ਼ਿਮਲਾ ਅਤੇ ਰਾਹੁਲ ਕੁਮਾਰ ਵਾਸੀ ਪਿੰਡ ਕੋਟ ਘੰਗੇਰ, ਡਾਕਖਾਨਾ ਥੋਰ, ਤਹਿਸੀਲ ਰਾਜਗੜ੍ਹ ਅਤੇ ਜ਼ਿਲ੍ਹਾ ਸਿਰਮੌਰ ਵਜੋਂ ਹੋਈ ਹੈ। ਪੁਲਸ ਦੀ ਮੁੱਢਲੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਹਾਦਸੇ ਦਾ ਕਾਰਨ ਤੇਜ਼ ਰਫਤਾਰ ਹੋ ਸਕਦਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਦੋਵੇਂ ਲਾਸ਼ਾਂ ਪੋਸਟਮਾਰਟਮ ਲਈ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਹਨ।

Story You May Like