The Summer News
×
Monday, 20 May 2024

ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਤੱਕ ਇਨ੍ਹਾਂ ਇਲਾਕਿਆਂ 'ਚ ਮੌਸਮ ਰਹੇਗਾ ਖੁਸ਼ਕ,ਜਾਣੋ ਨਵਾਂ ਅਪਡੇਟ

ਚੰਡੀਗੜ੍ਹ : ਦੱਸ ਦਿੰਦੇ ਹਾਂ ਕਿ ਆਉਣੇ ਵਾਲੇ ਪੰਜ ਦਿਨਾਂ ਦੌਰਾਨ ਦੇਸ਼ ਦੇ ਕਈ ਇਲਾਕਿਆਂ 'ਚ ਮੌਸਮ ਆਮ ਤੌਰ ਉਤੇ ਖੁਸ਼ਕ ਰਹਿਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਲੱਦਾਖ 'ਤੇ ਜੰਮੂ-ਕਸ਼ਮੀਰ ਸਮੇਤ ਹਿਮਾਲਿਆ ਦੇ ਸਾਰੇ ਪਹਾੜੀ ਰਾਜਾਂ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।ਇਸੇ ਦੌਰਾਨ ਦਸ ਦਿੰਦੇ ਹਾਂ ਕਿ ਮਿਲੀ ਜਾਣਕਾਰੀ ਮੁਤਾਬਕ ਕਈ ਈ ਦੱਖਣੀ ਰਾਜਾਂ ਵਿੱਚ ਪਿਛਲੇ ਦੋ-ਤਿੰਨ ਦਿਨਾਂ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ।


ਇਸ ਦੌਰਾਨ ਉੱਤਰ ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 'ਚ ਕਰੀਬ 2 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ ਉਸ ਤੋਂ ਬਾਅਦ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਸੂਤਰਾਂ ਮੁਤਾਬਕ ਮੱਧ ਪ੍ਰਦੇਸ਼ 'ਤੇ ਉੜੀਸਾ 'ਚ ਵੀ ਕੁਝ ਸਥਾਨਾਂ ਉੱਤੇ ਸੀਤ ਲਹਿਰ ਦੇਖਣ ਨੂੰ ਮਿਲ ਸਕਦੀ ਹੈ। ਇਸੇ ਦੌਰਾਨ ਮੱਧ ਭਾਰਤ ਦੇ ਕਈ ਇਲਾਕਿਆਂ 'ਚ ਤਾਪਮਾਨ ਦੇ ਕੋਈ ਖਾਸ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ। ਦੱਸ ਦੀਏ ਕਿ ਅਗਲੇ ਤਿੰਨ ਦਿਨਾਂ 'ਚ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ, 'ਤੇ ਉਸ ਤੋਂ ਬਾਅਦ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਹੋਵੇਗੀ।


(ਮਨਪ੍ਰੀਤ ਰਾਓ)

Story You May Like