The Summer News
×
Monday, 20 May 2024

120 ਗਰਾਮ ਹੈਰੋ/ਇਨ ਸਮੇਤ ਦੋਸ਼ੀ ਕਾਬੂ

ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸਿਟੀ-1 ਕਮ ਇੰਨਵੈਟੀਗੇਸ਼ਨ ਲੁਧਿਆਣਾ ਰੁਪਿੰਦਰ ਕੌਰ ਸਰਾਂ ਪੀ.ਪੀ.ਐਸ. ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਮਿਸ਼ਨਰ ਪੁਲਿਸ ਲੁਧਿਆਣਾ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਜਿਲਾ ਪੁਲਿਸ ਲੁਧਿਆਣਾ ਵੱਲੋ ਨਸ਼ਾ ਤਸਕਰੀ ਕਰਨ ਵਾਲਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ ਉਹਨਾਂ ਵਲੋਂ ਹਰਮੀਤ ਸਿੰਘ ਹੁੰਦਲ ਪੀ.ਪੀ.ਐਸ. DCP ਇੰਨਵੈਟੀਗੇਸ਼ਨ ਲੁਧਿਆਣਾ ਅਤੇ ਰੁਪਿੰਦਰ ਕੌਰ ਸਰਾਂ ਪੀ.ਪੀ.ਐਸ.ਵਧੀਕ ਡਿਪਟੀ ਕਮਿਸ਼ਨਰ ACP ਅਸ਼ੋਕ ਕੁਮਾਰ PPS/PBI NDPS CUM NARCOTIC ਲੁਧਿਆਣਾ ਦੇ ਨਾਲ ਇੰਸਪੈਕਟਰ ਜਸਵੀਰ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈੱਲ-1 ਲੁਧਿਆਣਾ ਦੀ ਟੀਮ ਵੱਲੋ ਕਮਿਸ਼ਨਰੇਟ ਲੁਧਿਆਣਾ ਦੇ ਥਾਣਾ ਸਲੇਮ ਟਾਬਰੀ, ਲੁਧਿਆਣਾ ਦੇ ਏਰੀਆ ਵਿੱਚੋ 120 ਗਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਨੂੰ ਕਾਬੂ ਕੀਤਾ ਹੈ।


ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ ਮਿਤੀ 08-11-2023 ਨੂੰ ਦੌਰਾਨੇ ਗਸ਼ਤ ਗਲੀ ਨੰ. 14, ਨੇੜੇ ਬਾਲਮੀਕ ਮੰਦਿਰ, ਮੁਹੱਲਾ ਪੀਰੂ ਬੰਦਾ ਸਲੇਮ ਟਾਬਰੀ, ਲੁਧਿਆਣਾ ਤੋਂ ਦੋਸ਼ੀ ਤਰੁਣ ਕੁਮਾਰ ਉਰਫ ਤਰੁਣ ਪੁੱਤਰ ਸਵ: ਬਲਵਿੰਦਰ ਕੁਮਾਰ ਵਾਸੀ ਮਕਾਨ ਨੰ. 131, ਗਲੀ ਨੰ. 2, ਨਿਊ ਪ੍ਰਤਾਪ ਨਗਰ, ਲੁਧਿਆਣਾ ਹਾਲ ਵਾਸੀ ਕਿਰਾਏਦਾਰ ਸੋਹਣ ਪ੍ਰਧਾਨ ਦਾ ਮਕਾਨ, ਗਲੀ ਨੰ. 14, ਮੁਹੱਲਾ ਪੀਰੂ ਬੰਦਾ, ਥਾਣਾ ਸਲੇਮ ਟਾਬਰੀ ਜਿਲਾ ਲੁਧਿਆਣਾ ਨੂੰ ਕਾਬੂ ਕਰਕੇ ਜਾਬਤਾ ਅਨੁਸਾਰ ਤਲਾਸ਼ੀ ਕਰਨ ਪਰ 120 ਗਰਾਮ ਹੈਰੋਇਨ ਬਰਾਮਦ ਕੀਤੀ। ਦੋਸ਼ੀ ਦੇ ਬਰਖਿਲਾਫ ਮੁੱਕਦਮਾ ਨੰਬਰ 203 ਮਿਤੀ 08-11-2023 ਅ/ਧ 21B-61-85 NDPS Act ਥਾਣਾ ਸਲੇਮ ਟਾਬਰੀ, ਲੁਧਿਆਣਾ ਦਰਜ ਰਜਿਸਟਰ ਕਰਵਾਇਆ ਅਤੇ ਦੋਸ਼ੀ ਉਕਤ ਨੂੰ ਮੁਕੱਦਮਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

Story You May Like