The Summer News
×
Sunday, 12 May 2024

ਗਲੀ ਵਿੱਚ ਰਹਿਣ ਵਾਲੇ ਪੁਲਸੀਏ ਤੇ ਲੱਗੇ ਕੁੱਟਮਾਰ ਕਰਨ ਦੇ ਅਰੋਪ, ਸੀਨੀਅਰ ਅਫਸਰਾਂ ਨੇ ਝਾੜਿਆ ਪੱਲਾ ਮੀਡੀਆ ਦੇ ਕੈਮਰਿਆਂ ਤੋਂ ਬਣਾਈ ਦੂਰੀ

ਫਿਰੋਜ਼ਪੁਰ ਅੰਦਰ ਗੁੰਡਾਗਰਦੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲੇ ਦੀ ਗੱਲ ਕਰੀਏ ਤਾਂ ਫਿਰੋਜ਼ਪੁਰ ਦੇ ਜਨਤਾ ਪ੍ਰੀਤ ਨਗਰ ਵਿਖੇ ਇੱਕ ਗੁਰਸਿੱਖ ਪਰਿਵਾਰ ਦੇ ਨਾਲ ਕੁੱਟਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਤੇ ਕੁੱਟਮਾਰ ਕਰਨ ਦੇ ਆਰੋਪ ਕਿਸੇ ਹੋਰ ਤੇ ਨਹੀਂ ਬਲਕਿ ਲੋਕਾਂ ਨੂੰ ਇਨਸਾਫ਼ ਦੇਣ ਵਾਲੀ ਪੁਲਿਸ ਤੇ ਲੱਗੇ ਹਨ। ਪੀੜਤ ਪਰਿਵਾਰ ਦੇ ਦੱਸਣ ਮੁਤਾਬਕ ਇਹ ਕੁੱਟਮਾਰ ਪੀਸੀਆਰ ਚ੍ਹ ਤੈਨਾਤ ਇੱਕ ਪੁਲਿਸ ਮੁਲਾਜ਼ਮ ਅਤੇ ਉਸਦੇ ਪਰਿਵਾਰ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਰੇਆਮ ਗੁੰਡਾਗਰਦੀ ਕਰਦਿਆਂ ਕੰਕਾਰਾਂ ਦੀ ਬੇਅਦਬੀ ਕੀਤੀ ਗਈ ਜਿਸ ਨੂੰ ਲੈਕੇ ਜਦੋਂ ਸੀਨੀਅਰ ਅਫਸਰਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿਤੇ ਨਾ ਕਿਤੇ ਉਹ ਆਪਣੇ ਮੁਲਾਜ਼ਮ ਨੂੰ ਬਚਾਉਣ ਲਈ ਪੱਲਾ ਝਾੜਦੇ ਨਜ਼ਰ ਆ ਰਹੇ ਹਨ।

 

 ਫਿਰੋਜ਼ਪੁਰ ਦੇ ਜਨਤਾ ਪ੍ਰੀਤ ਨਗਰ ਵਿੱਚ ਇੱਕ ਗੁਰਸਿੱਖ ਪਰਿਵਾਰ ਨਾਲ ਸ਼ਰੇਆਮ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪੀੜਤ ਉੱਤਮ ਸਿੰਘ ਨੇ ਦੱਸਿਆ ਕਿ ਉਸਦਾ ਲੜਕਾ ਗਲੀ ਵਿੱਚੋਂ ਲੰਘ ਰਿਹਾ ਸੀ ਤਾਂ ਰੰਜਿਸ਼ ਨੂੰ ਲੈਕੇ ਪੁਲਿਸ ਮੁਲਾਜ਼ਮ ਦੇ ਲੜਕੇ ਵੱਲੋਂ ਉਸਨੂੰ ਰਾਸਤੇ ਵਿੱਚ ਘੇਰ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਜਦ ਉਸਦੀ ਪਤਨੀ ਨੂੰ ਪਤਾ ਚੱਲਿਆਂ ਤਾਂ ਉਹ ਵੀ ਉਥੇ ਛਡਾਉਣ ਵਾਸਤੇ ਚਲੀ ਗਈ ਅਤੇ ਉਸਦੀ ਪਤਨੀ ਦੀ ਵੀ ਉਹਨਾਂ ਵੱਲੋਂ ਕੁੱਟਮਾਰ ਕੀਤੀ ਗਈ ਤੇ ਜਦ ਮੈਂ ਛਡਾਉਣ ਗਿਆ ਤਾਂ ਮੇਰੀ ਦਾੜੀ ਪੁੱਟੀ ਗਈ ਅਤੇ ਉਸਦੀ ਦਸਤਾਰ ਤੱਕ ਉਤਾਰ ਦਿੱਤੀ ਗਈ। ਜਦ ਉਹ ਆਪਣਾ ਬਚਾਅ ਕਰਨ ਲਈ ਗਲੀ ਨੂੰ ਭੱਜਿਆ ਤਾਂ ਉਨ੍ਹਾਂ ਤੇਜਧਾਰ ਚੀਜ਼ ਨਾਲ ਉਸਦੇ ਹੱਥਾਂ ਤੇ ਵਾਰ ਕੀਤੇ ਗਏ ਜਿਸਤੋਂ ਬਾਅਦ ਜਖਮੀ ਹਾਲਤ ਵਿੱਚ ਉਸਨੂੰ ਫਿਰੋਜਪੁਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੀੜਤ ਨੇ ਕਿਹਾ ਕਿ ਪੁਲਿਸ ਵੱਲੋਂ ਉਸਦੀ ਕੋਈ ਸੁਣਵਾਈ ਨਹੀਂ ਕੀਤੀ ਗਈ। ਕਿਉਂਕਿ ਕੁੱਟਮਾਰ ਕਰਨ ਵਾਲਾ ਵਿਅਕਤੀ ਪੁਲਿਸ ਮੁਲਾਜ਼ਮ ਹੈ। ਉਨ੍ਹਾਂ ਮੰਗ ਕੀਤੀ ਹੈ। ਕਿ ਉਸਨੂੰ ਇਨਸਾਫ਼ ਦਿੱਤਾ ਜਾਵੇ। ਪਰ ਵੱਡਾ ਸਵਾਲ ਇਹ ਵੀ ਉਠਦਾ ਹੈ। ਕਿ ਅਗਰ ਪੁਲਿਸ ਹੀ ਗੁੰਡਾਗਰਦੀ ਦੇ ਉੱਤਰ ਆਵੇਗੀ ਤਾਂ ਆਮ ਲੋਕ ਇਨਸਾਫ਼ ਕਿਥੋਂ ਲੈਣਗੇ ਹੁਣ ਦੇਖਣਾ ਹੋਵੇਗਾ ਕਿ ਉੱਚ ਅਧਿਕਾਰੀ ਇਸ ਮਾਮਲੇ ਵਿੱਚ ਕੀ ਕਾਰਵਾਈ ਕਰਦੇ ਹਨ। ਜਾਂ ਫਿਰ ਆਪਣੇ ਮੁਲਾਜ਼ਮ ਨੂੰ ਬਚਾਉਣ ਲਈ ਇਸ ਮਾਮਲੇ ਨੂੰ ਠੰਡੇ ਬਸਤੇ ਵਿੱਚ ਸੁੱਟਦੇ ਹਨ। ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

 

ਦੂਜੇ ਪਾਸੇ ਜਦੋਂ ਇਸ ਮਾਮਲੇ ਨੂੰ ਲੈਕੇ ਥਾਣਾ ਮੁਖੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਇਹ ਕਹਿ ਕੇ ਪੱਲਾ ਝਾੜ ਦਿੱਤਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ। ਅਤੇ ਨਾਂ ਹੀ ਕੋਈ ਐਦਾਂ ਦੀ ਕੋਈ ਘਟਨਾ ਵਾਪਰੀ ਹੈ। ਅਤੇ ਜਦ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੀ ਮੀਡੀਆ ਦੇ ਕੈਮਰਿਆਂ ਤੋਂ ਦੂਰੀ ਬਣਾਈ ਰੱਖੀ।

 

ਉਥੇ ਹੀ ਜਦੋਂ ਪੀਸੀਆਰ ਦੇ ਮੁਲਾਜਮ ਜਗਤਾਰ ਸਿੰਘ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਇਹ ਮਾਮਲਾ ਲਿਆਉਣ ਦਾ ਹਵਾਲਾ ਦੇ ਕੈਮਰੇ ਅੱਗੇ ਆਉਣ ਤੋਂ ਇਨਕਾਰ ਕਰ ਦਿੱਤਾ । 

 

Story You May Like