The Summer News
×
Saturday, 18 May 2024

AAP MLA ਦੀ ਕਾਰਵਾਈ, ASI ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ

ਗਤਾ ਭਾਈ : ਹਲਕਾ ਰਾਮਪੁਰਾ ਫੂਲ ਤੋਂ ‘ਆਪ’ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਬੀਤੀ ਦੇਰ ਸ਼ਾਮ ਪੁਲਸ ਚੌਕੀ ਦਿਆਲਪੁਰਾ ਭਾਈਕਾ ਦੇ ਏ.ਐੱਸ.ਆਈ. ਜਗਤਾਰ ਸਿੰਘ ਨੂੰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਧਾਇਕ ਸਿੱਧੂ ਨੇ ਦੱਸਿਆ ਕਿ ਇਸ ਏ.ਐਸ.ਆਈ. ਰਿਸ਼ਵਤ ਲੈਣ ਦੀ ਸੂਚਨਾ ਮਿਲਣ ‘ਤੇ ਉਹ ਖੁਦ ਪੁਲਸ ਚੌਕੀ ਦਿਆਲਪੁਰਾ ਭਾਈਕਾ ਵਿਖੇ ਪਹੁੰਚਿਆ ਅਤੇ ਉਸ ਕੋਲੋਂ 5 ਹਜ਼ਾਰ ਰੁਪਏ ਬਰਾਮਦ ਕੀਤੇ। ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਨੇ ਇਹ ਪੈਸਾ ਲਾਹਨ ਰਿਕਵਰੀ ਦੇ ਇੱਕ ਮਾਮਲੇ ਵਿੱਚ ਰਿਸ਼ਵਤ ਵਜੋਂ ਲਿਆ ਸੀ।


ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਏ.ਐਸ.ਆਈ. ਲੋਕਾਂ ਤੋਂ ਰਿਸ਼ਵਤ ਲੈਣ ਦੀਆਂ ਕਈ ਸ਼ਿਕਾਇਤਾਂ ਸਨ। ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਇਸ ਮਾਮਲੇ ਸਬੰਧੀ ਉੱਚ ਪੁਲੀਸ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। ਡੀ.ਐਸ.ਪੀ ਫੂਲ ਅਸ਼ਬੰਤ ਸਿੰਘ ਧਾਲੀਵਾਲ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਸਬੰਧ ਵਿਚ ਉਕਤ ਏ.ਐੱਸ.ਆਈ. ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ|


Story You May Like