The Summer News
×
Thursday, 16 May 2024

ਪਬਲਿਕ ਮਾਡਲ ਸਕੂਲ 'ਚ ਵਿਦਿਆਰਥੀਆਂ ਦੇ ਮਾਨਸਿਕ ਵਿਕਾਸ ਲਈ ਐਕਟੀਵੀਟੀ ਰੂਮ ਸਥਾਪਿਤ

ਲੁਧਿਆਣਾ, 16 ਮਈ : ਵਿਸ਼ਵਕਰਮਾ ਕਲੋਨੀ ਸਥਿਤ ਪਬਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਲੋਂ ਨਰਸਰੀ ਦੇ ਵਿਦਿਆਰਥੀਆਂ ਦੇ ਮਾਨਸਿਕ ਵਿਕਾਸ ਲਈ ਇੱਕ ਐਕਟੀਵੀਟੀ ਰੂਮ ਤਿਆਰ ਕਰਵਾਇਆ ਗਿਆ। ਜਿਸ ਦਾ ਉਦਘਾਟਨ ਸਕੂਲ ਦੀ ਕਮੇਟੀ ਦੇ ਮੈਂਬਰਾਂ ਵੱਲੋਂ ਸਾਂਝੇ ਰੂਪ ’ਚ ਕੀਤਾ ਗਿਆ।


ਇਸ ਮੌਕੇ ਸਕੂਲ ਦੇ ਡਾਇਰਕੈਟਰ ਅਮਰਜੀਤ ਸਿੰਘ ਅਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਤਰਨਜੀਤ ਕੌਰ ਨੇ ਕਿਹਾ ਕਿ ਸਕੂਲ ਵਿੱਚ ਛੋਟੇ ਬੱਚਿਆ ਦੇ ਮਾਨਸਿਕ ਵਿਕਾਸ ਅਤੇ ਗਿਆਨ ਲਈ ਐਕਟੀਵੀਟੀ ਰੂਮ ਬਹੁਤ ਜਰੂਰੀ ਹੈ। ਇਸ ਮੌਕੇ ਅਮਰੀਕ ਸਿੰਘ, ਮੋਹਨ ਸਿੰਘ, ਪਰਮਿੰਦਰ ਸਿੰਘ, ਉਤਮ ਸਿੰਘ, ਭੁਪਿੰਦਰ ਸਿੰਘ, ਸੰਦੀਪ ਸਿੰਘ, ਦਵਿੰਦਰ ਸਿੰਘ, ਗੁਰਬਖ਼ਸ ਸਿੰਘ, ਪਰਮਜੀਤ ਸਿੰਘ, ਮਹਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਰਿਫਰੈਸਮੈਂਟ ਵੀ ਦਿੱਤੀ ਗਈ। ਉਦਘਾਟਨ ਸਮਾਰੋਹ ਦੌਰਾਨ ਨਰਸਰੀ ਅਧਿਆਪਕਾ ਸ੍ਰੀਮਤੀ ਵਨੀਤਾ ਸ਼ਰਮਾ, ਪ੍ਰਾਇਮਰੀ ਵਿੰਗ ਦੇ ਇੰਚਾਰਜ ਸ੍ਰੀਮਤੀ ਪ੍ਰਿਤਪਾਲ ਕੌਰ, ਵਾਇਸ ਪ੍ਰਿੰਸੀਪਲ ਸ੍ਰੀਮਤੀ ਪ੍ਰਵੀਨ ਸ਼ਰਮਾ ਤੇ ਹਿੰਦੀ ਅਧਿਆਪਕ ਸ੍ਰੀਮਤੀ ਦਰਸ਼ਨ ਕੌਰ ਵੀ ਹਾਜ਼ਰ ਸਨ।

Story You May Like