ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫੋਨ ਨੰਬਰ ਤੇ ਈਮੇਲ ਜਾਰੀ
ਵਧੀਕ ਜਿਲ੍ਹਾ ਮੈਜਿਸਟਰੇਟ,ਸੁਰਿੰਦਰ ਸਿੰਘ ਵਲੋਂ ਜਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ 'ਤੇ 01 ਦਸੰਬਰ ਨੂੰ ਪਾਬੰਦੀ ਲਗਾਉਣ ਦੇ ਹੁਕਮ ਜਾਰੀ
ਬਟਾਲਾ, 29 ਨਵੰਬਰ: ਸੁਰਿੰਦਰ ਸਿੰਘ,ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆ ਜਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਮਿਤੀ 01 ਦਸੰਬਰ 2024 ਨੂੰ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਪਰ ਇਹ ਹੁਕਮ ਉਹਨਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗਾ ਜੋ ਇਹਨਾਂ ਪ੍ਰੀਖਿਆਵਾਂ ਵਿਚ ਡਿਊਟੀ ਤੇ ਹੋਣਗੇ।
ਹੁਕਮਾਂ ਵਿੱਚ ਕਿਹਾ ਗਿਆ ਦਫਤਰ ਜਿਲਾ ਸਿੱਖਿਆ ਅਫਸਰ (ਸੈ.ਸਿ.), ਗੁਰਦਾਸਪੁਰ ਵਲੋਂ ਪ੍ਰਾਪਤ ਹੋਏ ਪੱਤਰ ਰਾਹੀ ਇਸ ਦਫਤਰ ਨੂੰ ਸੂਚਿਤ ਕੀਤਾ ਹੈ ਕਿ (PSTET-2024) ਦੀ ਪ੍ਰੀਖਿਆ 01 ਦਸੰਬਰ 2024 ਨੂੰ ਜਿਲ੍ਹਾ ਗੁਰਦਾਸਪੁਰ ਵਿੱਚ ਬੋਰਡ ਵਲੋਂ ਸਥਾਪਿਤ ਕੀਤੇ ਵੱਖ-ਵੱਖ ਪ੍ਰੀਖਿਆ ਕੇਂਦਰਾ ਵਿਖੇ ਕਰਵਾਈ ਜਾ ਰਹੀ ਹੈ। ਪੇਪਰ-1 ਦੀ ਪ੍ਰੀਖਿਆ ਸਵੇਰੇ 10:00 ਵਜੇ ਤੋਂ ਦੁਪਿਹਰ 12:30 ਵਜੇ ਤੱਕ ਹੋਵੇਗੀ ਅਤੇ ਪੇਪਰ-2 ਦੀ ਪ੍ਰੀਖਿਆ ਦੁਪਿਹਰ 2.30 ਵਜੇ ਤੋਂ ਸ਼ਾਮ 5.00 ਵਜੇ ਤੱਕ ਹੋਵੇਗੀ। ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ । ਇਸ ਲਈ ਪ੍ਰੀਖਿਆ ਵਿਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਇਹਨਾਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਲੋੜ ਹੈ ਅਤੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਕਰਨਾ ਅਤਿ ਜਰੂਰੀ ਹੈ, ਤਾਂ ਕਿ ਅਜਿਹੀ ਕੋਈ ਅਣਸੁਖਾasਵੀਂ ਘਟਨਾ ਨਾ ਵਾਪਰੇ।