The Summer News
×
Monday, 20 May 2024

ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਵੱਲੋਂ ਆਈ.ਪੀ.ਐਲ ਮੈਚਾਂ ਲਈ ਸੁਰੱਖਿਆ ਪ੍ਰਬੰਧਾ ਦਾ ਜਾਇਜਾ

ਐਸ.ਏ.ਐਸ ਨਗਰ, 31 ਮਾਰਚ : ਏ.ਡੀ.ਜੀ.ਪੀ ਅਰਪਿਤ ਸ਼ੁਕਲਾ (ਅਮਨ ਤੇ ਕਾਨੂੰਨ )ਵੱਲੋਂ ਜਿਲ੍ਹੇ ਵਿੱਚ ਖੇਡੇ ਜਾ ਰਹੇ ਆਈ.ਪੀ.ਐਲ ਮੈਚਾਂ ਦੇ ਸੁਰੱਖਿਆ ਪ੍ਰਬੰਧਾ ਦਾ ਜਾਇਜਾ ਲਿਆ ।

ਏ.ਡੀ.ਜੀ.ਪੀ ਸ਼ੁਕਲਾ ਨੇ ਇੱਕ ਪ੍ਰੈਸ ਵਾਰਤਾ ਦੌਰਾਨ ਦੱਸਿਆ ਕਿ ਆਈ.ਪੀ.ਐਲ ਮੈਚ ਪਹਿਲੀ ਅਪ੍ਰੈਲ ਤੋਂ ਬਿੰਦਰਾ ਸਟੇਡੀਅਮ, ਪੀ.ਸੀ.ਏ, ਵਿਖੇ ਹੋ ਰਹੇ ਹਨ । ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਇੰਤਜਾਮ ਕਰ ਲਏ ਗਏ ਹਨ । ਉਨ੍ਹਾਂ ਦੱਸਿਆ ਕਿ ਇਨ੍ਹਾਂ ਮੈਂਚਾਂ ਦੀ ਸੁਰੱਖਿਆ ਲਈ ਪੁਲਿਸ ਮੁਲਾਜਮਾਂ ਦੀ ਤਾਇਨਾਤੀ ਕੀਤੀ ਗਈ ਹੈ ।  

ਉਨ੍ਹਾਂ ਅੱਗੇ ਦੱਸਿਆ ਕਿ ਇਸ ਦੌਰਾਨ ਮੈਚਾਂ ਦੀ ਇਲੈਕਟ੍ਰੋਨਿਕ ਸਕਿਉਰਟੀ ਵੀ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਸੁਰੱਖਿਆ ਪੱਖੋ ਸੀ.ਸੀ.ਟੀ.ਵੀ ਕੈਮਰੇ ਲਾਏ ਗਏ ਹਨ ।  ਉਨ੍ਹਾਂ ਕਿਹਾ ਕਿ ਸਟੇਡੀਅਮ ਅੰਦਰ ਕਿਸੇ ਤਰ੍ਹਾਂ ਦੀ ਵੀ ਇਤਰਾਜ ਯੋਗ ਸਮੱਗਰੀ ਦੀ ਐਂਟਰੀ ਤੇ ਪੂਰਨ ਰੋਕ ਹੋਵੇਗੀ ।


ਉਨ੍ਹਾਂ ਦੱਸਿਆ ਕਿ ਸਟੇਡੀਅਮ ਦੇ ਨੇੜਲੇ ਸਥਾਨ ਦਾ ਟ੍ਰੈਫਿਕ ਪਲੈਨ ਸ਼ੋਸਲ ਮੀਡੀਆ ਤੇ ਸ਼ੇਅਰ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਦਰਸ਼ਕਾ ਦੀਆਂ ਗੱਡੀਆਂ ਲਈ ਪਾਰਕਿੰਗ ਦਾ ਪ੍ਰਬੰਧ ਵੀ ਪੁੱਖਤਾ ਕਰ ਲਿਆ ਗਿਆ ਹੈ । ਉਨ੍ਹਾਂ ਨੇ ਕਿਹਾ ਕਿ ਸਟੇਡੀਅਮ ਦੇ ਨਜਦੀਕ ਰਹਿੰਦੇ ਲੋਕਾ ਦੀ ਪਾਰਕਿੰਗ ਲਈ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਢੁੱਕਵਾ ਪ੍ਰਬੰਧ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਮੌਕੇ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਪੁਲਿਸ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਿਸ ਤੇ ਹਰ ਵੇਲੇ ਲੋੜੀਂਦੀ ਸਹਾਇਤਾ ਉਪਲੱਬਧ ਹੋਵੇਗੀ ।

Story You May Like