The Summer News
×
Saturday, 18 May 2024

ਮੋਗਾ ਤੋਂ ਬਾਅਦ ਹੁਣ ਇਸ ਜ਼ਿਲ੍ਹੇ ਵਿੱਚ NIA ਦੀ ਛਾਪੇਮਾਰੀ

ਗੁਰਦਾਸਪੁਰ: ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਬਾਅਦ ਹੁਣ ਐਨ.ਆਈ.ਏ. ਜਾਂਚ ਏਜੰਸੀ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬੁੱਲੇਵਾਲ ਵਿੱਚ ਇੱਕ ਘਰ ਵਿੱਚ ਛਾਪਾ ਮਾਰਿਆ। ਸੂਤਰਾਂ ਅਨੁਸਾਰ ਰਾਸ਼ਟਰੀ ਏਜੰਸੀ ਦੀ ਟੀਮ ਪਿੰਡ ਬੁੱਲੇਵਾਲ ਦੇ ਰਹਿਣ ਵਾਲੇ ਕ੍ਰਿਪਾਲ ਸਿੰਘ ਦੇ ਘਰ ਆ ਕੇ ਜਾਂਚ ਕਰ ਰਹੀ ਹੈ। ਇਹ ਮਾਮਲਾ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਜੋੜਿਆ ਜਾ ਰਿਹਾ ਹੈ।


ਸੂਤਰਾਂ ਅਨੁਸਾਰ ਕ੍ਰਿਪਾਲ ਸਿੰਘ ਦਾ ਲੜਕਾ ਅਮਰੀਕਾ ਵਿੱਚ ਰਹਿੰਦਾ ਹੈ ਅਤੇ ਅੰਮ੍ਰਿਤਪਾਲ ਸਿੰਘ ਨਾਲ ਜੁੜੀਆਂ ਖ਼ਬਰਾਂ ਲਈ ਫੇਸਬੁੱਕ ਪੇਜ ਚਲਾਉਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਐਨਆਈਏ ਦੀ ਟੀਮ ਨੇ ਇਸ ਮਾਮਲੇ ਨਾਲ ਸਬੰਧਤ ਛਾਪੇਮਾਰੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਕ੍ਰਿਪਾਲ ਸਿੰਘ ਦੇ ਲੰਬੇ ਸਮੇਂ ਤੋਂ ਖਾਲਿਸਤਾਨ ਮੂਵਮੈਂਟ ਨਾਲ ਸਬੰਧ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਮੀਡੀਆ ਨੂੰ ਐਨਆਈਏ ਟੀਮ ਦੇ ਨੇੜੇ ਨਹੀਂ ਆਉਣ ਦਿੱਤਾ ਗਿਆ ਅਤੇ ਨਾ ਹੀ ਇਸ ਛਾਪੇਮਾਰੀ ਸਬੰਧੀ ਕੋਈ ਜਾਣਕਾਰੀ ਦਿੱਤੀ ਗਈ। ਸਿਰਫ ਇੰਨਾ ਹੀ ਕਿਹਾ ਜਾ ਰਿਹਾ ਹੈ ਕਿ ਮਾਮਲਾ ਵਿਦੇਸ਼ਾਂ 'ਚ ਬੈਠੇ ਭਾਰਤ ਵਿਰੋਧੀ ਲੋਕਾਂ ਨਾਲ ਜੁੜਿਆ ਹੋਇਆ ਹੈ।

Story You May Like