The Summer News
×
Tuesday, 21 May 2024

ਪੁੱਤਰ ਤੋਂ ਬਾਅਦ ਪਿਤਾ ਵੀ ਹੋਏ ਭਾਜਪਾ ਦੀ ਕਿਸ਼ਤੀ 'ਚ ਸਵਾਰ

ਚੰਡੀਗੜ੍ਹ- ਕਹਿੰਦੇ ਹਨ ਪੁੱਤਰ ਹਮੇਸ਼ਾ ਪਿਤਾ ਦੇ ਨਕਸ਼ੇ ਕਦਮ 'ਤੇ ਚਲਦੇ ਹਨ । ਪਰ ਸਿਆਸਤ ਦੀ ਡਗਰ 'ਤੇ ਕਈ ਵਾਰ ਉਲਟ ਫੇਰ ਵੀ ਹੋ ਜਾਂਦੇ ਹਨ। ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਵਲੋਂ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਹੁਣ ਪਿਤਾ ਚਰਨਜੀਤ ਸਿੰਘ ਅਟਵਾਲ ਵੀ ਸ਼ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ।


ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ, ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਅੱਜ ਰਸਮੀ ਤੌਰ 'ਤੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਚਰਨਜੀਤ ਸਿੰਘ ਅਟਵਾਲ ਦਾ ਭਾਜਪਾ 'ਚ ਸ਼ਾਮਿਲ ਹੋਣ 'ਤੇ ਦਿੱਲੀ ਵਿਖੇ ਨਿੱਘਾ ਸਵਾਗਤ ਕੀਤਾ। ਚਰਨਜੀਤ ਸਿੰਘ ਅਟਵਾਲ ਨੇ ਆਪਣੇ ਬੇਟੇ ਇੰਦਰ ਇਕਬਾਲ ਦੀ ਇੱਛਾ ਦਾ ਸਮਰਥਨ ਕਰਦਿਆਂ SAD ਨੂੰ ਅਲਵਿਦਾ ਕਹਿ ਕੇ ਭਾਜਪਾ ਜੁਆਇਨ ਕਰ ਲਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਅਟਵਾਲ ਨੇ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ।

Story You May Like