The Summer News
×
Sunday, 28 April 2024

ਪੰਜਾਬ ਦੇ ਅੱਠ ਜ਼ਿਲ੍ਹਿਆਂ ਲਈ ਅਲਰਟ ਜਾਰੀ, ਤੇਜ਼ ਹਵਾਵਾਂ ਨਾਲ ਪਵੇਗਾ ਮੀਂਹ

ਵਧਦੇ ਤਾਪਮਾਨ ਦਾ ਅਸਰ ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਦਿਖਾਈ ਦੇਣ ਲੱਗਾ ਹੈ। ਇਧਰ, ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 29 ਮਾਰਚ ਤੋਂ ਹਿਮਾਲੀਅਨ ਖੇਤਰ ਨੂੰ ਇਕ ਤਾਜ਼ਾ ਪੱਛਮੀ ਗੜਬੜੀ (Western Disturbance) ਪ੍ਰਭਾਵਿਤ ਕਰੇਗੀ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਸਰਗਰਮ ਪੱਛਮੀ ਗੜਬੜੀ ਕਾਰਨ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।


ਪੱਛਮੀ ਗੜਬੜੀ ਨੇ ਇਕ ਵਾਰ ਫਿਰ ਪੰਜਾਬ ਦਾ ਮੌਸਮ ਬਦਲ ਦਿੱਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਸੰਘਣੇ ਬੱਦਲ ਛਾਏ ਹਨ। ਪੰਜਾਬ ਦੇ ਮਾਝੇ ‘ਚ ਬੁੱਧਵਾਰ ਤੋਂ ਹੀ ਬੱਦਲਾਂ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲਿਆ। ਜਿਸ ਕਰਕੇ ਅੱਜ ਵੀਰਵਾਰ ਨੂੰ ਵੀ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 29-30 ਮਾਰਚ ਨੂੰ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।


ਵੀਰਵਾਰ 28 ਮਾਰਚ ਦੇ ਮੌਸਮ ਦੀ ਗੱਲ ਕਰੀਏ ਤਾਂ ਵੈਦਰ ਰਿਪੋਰਟ ਮੁਤਾਬਕ ਉੱਤਰ-ਪੂਰਬੀ ਭਾਰਤ ਅਤੇ ਸਿੱਕਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 29 ਅਤੇ 30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Story You May Like