The Summer News
×
Tuesday, 21 May 2024

ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ, ਜਾਣੋ ਤਾਜ਼ਾ ਅਪਡੇਟ

ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਦਰਅਸਲ, ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਡੇਰਾਬਸੀ, ਕਪੂਰਥਲਾ, ਬਾਬਾ ਬਕਾਲਾ, ਬਟਾਲਾ, ਭੁਲੱਥ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਜਪੁਰਾ, ਮੋਹਾਲੀ, ਖਡੂਰ ਸਾਹਿਬ, ਫਗਵਾੜਾ, ਜਲੰਧਰ, ਨਵਾਂਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ, ਦਸੂਹਾ ਵਿੱਚ ਹਲਕੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।

Story You May Like