The Summer News
×
Tuesday, 21 May 2024

ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ, ਜਾਣੋ ਤਾਜ਼ਾ ਅਪਡੇਟ

ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 13 ਅਕਤੂਬਰ ਤੋਂ ਪੰਜਾਬ 'ਚ ਮੁੜ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ| ਮੌਸਮ ਵਿਭਾਗ ਅਨੁਸਾਰ 13 ਅਕਤੂਬਰ ਨੂੰ ਇੱਕ ਨਵਾਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ, ਜਿਸ ਅਨੁਸਾਰ ਪੰਜਾਬ 'ਚ ਇੱਕ ਵਾਰ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਇਲਾਕਿਆਂ ਚ ਸਰਗਰਮ ਗੜਬੜ ਕਾਰਨ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਮੀਂਹ ਅਤੇ ਤੂਫਾਨ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਸੀ ਇਸ ਲਈ ਤਾਜ਼ਾ ਭਵਿੱਖਬਾਣੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।

Story You May Like