The Summer News
×
Tuesday, 21 May 2024

ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ

ਬਟਾਲਾ, 19 ਫਰਵਰੀ : ਪੰਜਾਬ ਸਕੂਲ ਸਿੱਖਿਆ ਵੱਲੋਂ ਅੱਠਵੀਂ, ਦੱਸਵੀਂ ਅਤੇ ਬਾਰ੍ਹਵੀਂ ਦੀਆਂ ਲਈਆਂ ਜਾਣ ਵਾਲੀਆਂ ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ ਐਲੀ: ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਅੱਠਵੀਂ ਦੇ 173, ਦਸਵੀਂ ਦੇ 174 ਅਤੇ ਬਾਰ੍ਹਵੀਂ ਦੇ 162 ਸੈਂਟਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੋਰਡ ਦੇ ਪੇਪਰਾਂ ਦੌਰਾਨ ਅੱਠਵੀਂ ਦੇ 17448, ਦੱਸਵੀਂ ਦੇ 19587 ਅਤੇ ਬਾਰ੍ਹਵੀਂ ਦੇ 23174 ਵਿਦਿਆਰਥੀ ਅਪੀਅਰ ਹੋਣਗੇ ਅਤੇ ਇਸ ਸਬੰਧੀ ਅਧਿਆਪਕਾਂ ਦੀਆਂ ਡਿਊਟੀਆਂ ਵੀ ਲੱਗਾ ਦਿੱਤੀਆਂ ਗਈਆਂ ਹਨ। 


ਉਨ੍ਹਾਂ ਜਾਣਕਾਰੀ ਦਿੱਤੀ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀਆਂ ਸਖ਼ਤ ਹਦਾਇਤਾਂ ਦੇ ਮੱਦੇਨਜ਼ਰ ਨਕਲ ਰਹਿਤ ਪ੍ਰੀਖਿਆ ਕਰਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸ ਲਈ ਉੱਡਣ ਦਸਤੇ ਇਨ੍ਹਾਂ ਸੈਟਰਾਂ ਨੂੰ ਸਮੇਂ-ਸਮੇਂ ਤੇ ਵਿਜਟ ਕਰਨਗੇ। ਉਨ੍ਹਾਂ ਅਧਿਆਪਕਾਂ ਨੂੰ ਬੋਰਡ ਪ੍ਰੀਖਿਆਵਾਂ ਦੌਰਾਨ ਸੁਖਾਵਾਂ ਮਾਹੌਲ ਸਿਰਜਣ ਲਈ ਕਿਹਾ ਤਾਂ ਜੋ ਵਿਦਿਆਰਥੀਆਂ ਬਿਨਾ ਕਿਸੇ ਪਰੇਸ਼ਾਨੀ ਦੇ ਆਪਣਾ ਪੇਪਰ ਦੇ ਸਕਣ। ਉਨ੍ਹਾਂ ਪ੍ਰੀਖਿਆ ਦੇਣ ਵਾਲੇ ਸਮੂਹ ਵਿਦਿਆਰਥੀਆਂ ਅਤੇ ਡਿਊਟੀ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ , ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸਿੱਖਿਆ ਗਗਨਦੀਪ ਸਿੰਘ ਵੀ ਹਾਜ਼ਰ ਸਨ।

Story You May Like