The Summer News
×
Monday, 13 May 2024

ਅੰਮ੍ਰਿਤਸਰ ਪੁਲਸ ਨੇ ਵੱਡੀ ਵਾਰਦਾਤ ਨੂੰ ਕੀਤਾ ਨਾਕਾਮ, 16 ਲੋਕ ਹਥਿਆਰਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਸ ਨੇ ਹੱਥ ਅੱਜ ਉਸ ਸਮੇਂ ਵੱਡੀ ਸਫਲਤਾ ਹਾਸਲ ਕੀਤੀ, ਜਦੋਂ ਪੁਲਸ ਨੇ ਵੱਡੀ ਗਿਣਤੀ ਵਿੱਚ ਹਥਿਆਰਾਂ ਸਣੇ 16 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਲੋਕਾਂ ਕੋਲੋ ਪੁਲਸ ਨੇ ਸੱਤ ਰਾਈਫਲਾਂ ਅਤੇ 6 ਪਿਸਤੌਲਾਂ ਬਰਾਮਦ ਕੀਤੀਆਂ ਹਨ, ਜਿਨ੍ਹਾਂ ਨੂੰ ਪੁਲਸ ਨੇ ਆਪਣੇ ਕਬਜ਼ੇ ’ਤ ਲੈਕੇ ਇਸ ਮਾਮਲੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ 16 ਲੋਕਾਂ ਵਿੱਚ ਕਈ ਗੈਂਗਸਟਰ ਹਨ, ਜੋ ਜ਼ਮਾਨਤ ਤੇ ਜੇਲ੍ਹ ਵਿੱਚ ਬਾਹਰ ਆਏ ਹੋਏ ਹਨ। ਪੁਲਸ ਮੁਤਾਬਤ ਉਕਤ ਸਾਰੇ ਲੋਕ ਇਕ ਢਾਂਬੇ ਤੇ ਬੈਠੇ ਸਨ, ਜੋ ਇਕ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚਸਨ। ਵਾਰਦਾਤ ਤੋਂ ਪਹਿਲਾਂ ਹੀ ਪੁਲਸ ਨੇ ਉਕਤ ਮੁਲਜ਼ਮਾਂ ਨੂੰ ਹਥਿਆਰਾਂ ਸਣੇ ਕਾਬੂ ਕਰ ਲਿਆ।


ਮੁਲਜ਼ਮਾਂ ਦੀ ਪਛਾਣ ਬਲਵਿੰਦਰ ਸਿੰਘ ਉਰਫ ਡੋਨੀ ਪੁੱਤਰ ਹਰਬੰਸ ਸਿੰਘ, ਪ੍ਰਭਜੋਤ ਸਿੰਘ ਪੁੱਤਰ ਅਮਰੀਕ ਸਿੰਘ, ਜਰਮਨਜੀਤ ਸਿੰਘ ਪੁੱਤਰ ਹਰਭਜਨ ਸਿੰਘ, ਗਰਦੀ ਸਿੰਘ ਪੁੱਤਰ ਸਰਭਜੀਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸੋਹਣ ਸਿੰਘ, ਨਵਦੀਪ ਸਿੰਘ ਉਰਫ ਨਵ ਪੱਡਾ ਪੁੱਤਰ ਇਕਬਾਲ ਸਿੰਘ, ਰੁਪਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ, ਮਨਜਿੰਦਰ ਸਿੰਘ ਪੁੱਤਰ ਹਰਜੀਤ ਸਿੰਘ, ਰਣਜੀਤ ਸਿੰਘ ਪੁੱਤਰ ਬਲਕਾਰ ਸਿੰਘ, ਗਗਨਦੀਪ ਸਿੰਘ ਪੁੱਤਰ ਕੁਲਵੰਤ ਸਿੰਘ, ਮਨਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ, ਗਰਪ੍ਰੀਤ ਸਿੰਘ ਪੁੱਤਰ ਸਮਰਾਜ ਸਿੰਘ, ਰਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ, ਬੇਅੰਤ ਸਿੰਘ ਪੁੱਤਰ ਜਗਤਾਰ ਸਿੰਘ ਅਤੇ ਵਿਜੇ ਪੁੱਤਰ ਨਰਿੰਦਰ ਸਿੰਘ ਵਜੋਂ ਹੋਈ ਹੈ।


Story You May Like