ਦੁੱਧ ਪਾਕੇ ਘਰ ਜਾ ਰਹੇ ਸਾਈਕਲ ਸਵਾਰ ਬਜ਼ੁਰਗ ਨੂੰ ਗੱਡੀ ਨੇ ਮਾਰੀ ਟੱਕਰ,ਮੌਕੇ 'ਤੇ ਤੋੜਿਆ ਦਮ
ਕਪੂਰਥਲਾ ਤਰਨਤਾਰਨ ਰਾਸ਼ਟਰੀ ਰਾਜ ਮਾਰਗ ਦੇ ਸਵੇਰੇ 7 ਵਜੇ ਦੇ ਕਰੀਬ ਤੇਜ ਰਫ਼ਤਾਰ ਫਾਰਚੂਨਰ ਗੱਡੀ ਵਲੋ ਸਾਈਕਲ ਸਵਾਰ ਵਿਅਕਤੀ ਨੂੰ ਜਬਦਸਤ ਟੱਕਰ ਮਾਰੀ ਗਈ। ਟੱਕਰ ਏਨੀ ਭਿਆਨਕ ਸੀ ਕਿ ਟੱਕਰ ਤੋ ਬਾਅਦ ਸਾਇਕਲ 80 ਫੁੱਟ ਤੋਂ ਵੀ ਦੂਰ ਡਿੱਗਾ ਅਤੇ ਸਾਇਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਜ਼ੁਰਗ ਪਿਆਰਾ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਗੋਇੰਦਵਾਲ ਸਾਹਿਬ ਵਜੋਂ ਹੋਈ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮ੍ਰਿਤਕ ਪਿਆਰਾ ਸਿੰਘ ਘਰਾਂ ਵਿੱਚ ਦੁੱਧ ਪਾਉਣ ਦਾ ਕੰਮ ਕਰਦਾ ਸੀ ਅਤੇ ਸਵੇਰੇ 7 ਵਜੇ ਦੁੱਧ ਪਾਕੇ ਵਾਪਿਸ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਆਪਣੇ ਘਰ ਵੱਲ ਮੁੜਨ ਲੱਗਾ ਤਾਂ ਸਾਹਮਣੇ ਤੋ ਆ ਰਹੀ ਤੇਜ ਰਫ਼ਤਾਰ ਫਾਰਚੂਨਰ ਗੱਡੀ ਵਲੋ ਉਸਨੂੰ ਟੱਕਰ ਮਾਰ ਦਿੱਤੀ ਗਈ। ਟੱਕਰ ਦੌਰਾਨ ਪਿਆਰਾ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਹੈ