The Summer News
×
Sunday, 12 May 2024

ਨਸੀਲੇ ਪਦਾਰਥਾਂ ਦੇ ਕੇਸ ‘ਚ ਫਸਾ ਕੇ ਵੱਡੀ ਰਕਮ ਵਸੂਲਣ ਦੇ ਦੋਸ ਵਿੱਚ 3 ਪੁਲਿਸ ਮੁਲਾਜਮਾਂ ਸਮੇਤ ਇੰਸਪੈਕਟਰ ਨੂੰ ਕੀਤਾ ਬਰਖਾਸਤ

ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਿਆਂ ਅਤੇ ਭਿ੍ਰਸਟਾਚਾਰ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਦੋ ਵਿਅਕਤੀਆਂ ਨੂੰ ਨਸ਼ਿਆਂ  ਦੇ ਕੇਸ ਵਿੱਚ ਫਸਾਉਣ ਅਤੇ ਵੱਡੀ ਰਕਮ ਵਸੂਲਣ ਦੇ ਮਾਮਲੇ ਵਿੱਚ ਇੱਕ ਇੰਸਪੈਕਟਰ ਸਮੇਤ ਤਿੰਨ ਪੁਲਿਸ ਮੁਲਾਜਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ।


ਬਰਖਾਸਤ ਕੀਤੇ ਗਏ ਪੁਲੀਸ ਮੁਲਾਜਮਾਂ ਦੀ ਪਛਾਣ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ, ਏਐਸਆਈ ਅੰਗਰੇਜ ਸਿੰਘ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਫਿਰੋਜਪੁਰ ਵਿੱਚ ਨਾਰਕੋਟਿਕ ਕੰਟਰੋਲ ਸੈੱਲ ਵਿੱਚ ਤਾਇਨਾਤ ਸਨ। ਸੇਵਾਵਾਂ ਵਿੱਚ ਘੋਰ ਅਣਗਹਿਲੀ ਲਈ ਇੰਸਪੈਕਟਰ ਬਾਜਵਾ ਨੂੰ ਫਿਰੋਜਪੁਰ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਜਸਕਰਨ ਸਿੰਘ ਨੇ ਬਰਖਾਸਤ ਕੀਤਾ ਹੈ, ਜਦੋਂ ਕਿ ਏਐਸਆਈ ਅੰਗਰੇਜ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਨੂੰ ਐਸਐਸਪੀ ਫਿਰੋਜਪੁਰ ਸੁਰਿੰਦਰ ਲਾਂਬਾ ਨੇ ਬਰਖਾਸਤ ਕੀਤਾ ਹੈ। ਤਿੰਨਾਂ ਮੁਲਜਮਾਂ ਨੂੰ ਭਾਰਤ ਦੇ ਸੰਵਿਧਾਨ ਦੇ ਆਰਟੀਕਲ 311 (2) ਤਹਿਤ ਬਰਖਾਸਤ ਕੀਤਾ ਗਿਆ ਹੈ।


ਪੁਲਿਸ ਨੇ 25 ਜੁਲਾਈ, 2022 ਨੂੰ ਤਿੰਨਾਂ ਮੁਲਜਮਾਂ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 166, 167, 195, 471, 218, ਅਤੇ 120-ਬੀ ਅਤੇ ਐਨ.ਡੀ.ਪੀ.ਐਸ. ਦੀਆਂ ਧਾਰਾਵਾਂ 21, 59, ਅਤੇ 13 ਤਹਿਤ ਥਾਣਾ ਫਿਰੋਜਪੁਰ ਛਾਉਣੀ ਵਿਖੇ ਐਫਆਈਆਰ ਵੀ ਦਰਜ ਕੀਤੀ ਹੈ।


ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇੰਸਪੈਕਟਰ ਬਾਜਵਾ, ਏਐਸਆਈ ਅੰਗਰੇਜ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਦੀ ਅਗਵਾਈ ਵਿੱਚ ਐਂਟੀ ਨਾਰਕੋਟਿਕ ਸੈੱਲ ਫਿਰੋਜਪੁਰ ਦੀ ਟੀਮ ਨੇ ਹੋਰ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ 20 ਜੁਲਾਈ, 2022 ਨੂੰ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਉਨਾਂ ਤੋਂ 1 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਬਰਾਮਦਗੀ ਦਿਖਾ ਕੇ ਉਹਨਾਂ ਨੂੰ ਨਸ਼ਿਆਂ ਦੇ ਝੂਠੇ ਕੇਸ ਵਿਚ ਫਸਾਇਆ ਸੀ। ਇਸ ਸਬੰਧ ਵਿੱਚ ਮੁਲਜਮ ਇੰਸਪੈਕਟਰ ਬਾਜਵਾ ਵੱਲੋਂ ਥਾਣਾ ਫਿਰੋਜਪੁਰ ਛਾਉਣੀ ਵਿਖੇ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਵੀ ਦਰਜ ਕੀਤੀ ਗਈ ਸੀ।


ਡੀਜੀਪੀ ਨੇ ਦੱਸਿਆ ਕਿ ਐਸਐਸਪੀ ਫਿਰੋਜਪੁਰ ਨੂੰ ਇਸ ਬਰਾਮਦਗੀ ‘ਤੇ ਪਹਿਲਾ ਹੀ ਸੱਕ ਹੋ ਗਿਆ ਸੀ ਅਤੇ ਉਹਨਾਂ ਵੱਲੋਂ ਇਸ ਮਾਮਲੇ ਦੀ ਅੰਦਰੂਨੀ ਪੱਧਰ ‘ਤੇ ਜਾਂਚ ਸੁਰੂ ਕਰ ਦਿੱਤੀ ਗਈ ਸੀ। ਜਿਸ ਦੇ ਚਲਦਿਆਂ ਇੱਕ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਕੁਝ ਪੁਲਿਸ ਮੁਲਾਜ਼ਮਾਂ ਵੱਲੋਂ ਉਸਦੇ ਕਰਮਚਾਰੀ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ।


ਉਨਾਂ ਦੱਸਿਆ ਕਿ ਜਾਂਚ ਦੌਰਾਨ ਮੁੱਢਲੇ ਤੌਰ ’ਤੇ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਪੁਲੀਸ ਮੁਲਾਜ਼ਾਂ ਨੇ ਸਾਰਾ ਮਾਮਲਾ ਰਚਿਆ ਸੀ ਅਤੇ ਪੈਸੇ ਹੜੱਪਣ ਦੀ ਨੀਅਤ ਨਾਲ ਦੋਵਾਂ ਵਿਅਕਤੀਆਂ ਨੂੰ ਗਲਤ ਤਰੀਕੇ ਨਾਲ ਕੇਸ ਵਿੱਚ ਫਸਾਇਆ ਸੀ। ਉਨਾਂ ਕਿਹਾ ਕਿ ਵਿਸਥਾਰਤ ਜਾਂਚ ਦੌਰਾਨ ਮੁਲਜਮਾਂ ਤੋਂ ਪੁੱਛਗਿੱਛ ਕੀਤੀ ਗਈ ਜਿਸ ਬਾਰੇ ਉਨਾਂ ਕੋਲ ਕੋਈ ਸਪੱਸਟੀਕਰਨ ਨਹੀਂ ਸੀ ਅਤੇ ਬਾਅਦ ਵਿੱਚ ਉਹ ਫਰਾਰ ਹੋ ਗਏ, ਜਿਸ ਨਾਲ ਸੱਕ ਹੋਰ ਵੀ ਵੱਧ ਗਿਆ।


ਪੰਜਾਬ ਨੂੰ ਨਸਾ ਮੁਕਤ ਅਤੇ ਭਿ੍ਰਸਟਾਚਾਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਸਪੱਸਟ ਸਬਦਾਂ ਵਿੱਚ ਕਿਹਾ ਕਿ ਵਰਦੀ ਵਿੱਚ ਕਾਲੀਆਂ ਭੇਡਾਂ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਪੁਲਿਸ ਅਧਿਕਾਰੀ/ਕਰਮਚਾਰੀ ਕਿਸੇ ਵੀ ਕਿਸਮ ਦੀ ਕੁਤਾਹੀ ਵਿੱਚ ਸਾਮਲ ਪਾਇਆ ਗਿਆ ਤਾਂ ਉਸ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।


Story You May Like