The Summer News
×
Tuesday, 21 May 2024

ਆਯੂਸ਼ਮਾਨ ਕਾਰਡ ਬਣਵਾਉਣ ਸਬੰਧੀ ਲੋਕਾ ਨੂੰ ਜਾਗਰੁਕ ਕਰਨ ਲਈ ਸਿਹਤ ਵਿਭਾਗ ਵੱਲੋਂ ਅਨਾਉਸਮੈਂਟ ਰਿਕਸ਼ੇ ਕੀਤੇ ਰਵਾਨਾ

ਸ੍ਰੀ ਮੁਕਤਸਰ ਸਾਹਿਬ, 1 ਨਵੰਬਰ: ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ । ਇਸ ਸਬੰਧ ਵਿੱਚ  ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਰ ਇੱਕ ਲਾਭਪਾਤਰੀ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਇਹ ਮੁਫਤ ਸਹੂਲਤ ਪ੍ਰਾਪਤ ਕਰਨ ਲਈ ਆਯੁਸ਼ਮਾਨ ਕਾਰਡ ਬਣਾਉਣ ਲਈ ਲਗਾਤਾਰ ਪ੍ਰੇਰਤ ਕੀਤਾ ਜਾ ਰਿਹਾ ਹੈ।


ਲੋਕਾਂ ਨੂੰ ਇਸ ਯੋਜਨਾ ਨਾਲ ਜੋੜਨ ਲਈ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਦਫਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਤੋਂ ਅਨਾਉਂਸਮੈਂਟ ਰਿਕਸ਼ਾ ਡਾ.ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਬੰਦਨਾ ਬਾਸਲ ਡਿਪਟੀ ਮੈਡੀਕਲ ਕਮਿਸ਼ਨਰ ਵੱਲੋਂ ਰਵਾਨਾ ਕੀਤਾ ਗਿਆ ਜੋ ਕਿ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ ਜਾ ਕੇ ਲੋਕਾਂ ਨੂੰ ਇਸ ਯੋਜਨਾ ਤੇ ਲਾਭ ਦੱਸ ਕੇ ਇਸ ਯੋਜਨਾ ਨਾਲ ਜੋੜਨ ਲਈ ਜਾਗਰੁਕ ਕਰੇਗਾ।


ਇਸ  ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ  ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਵਾਸੀਆਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੋੜਨ ਲਈ ਨਵੇਕਲੀ ਪਹਿਲ ਕਰਦੇ ਹੋਏ ਲਾਭਪਾਤਰੀਆਂ ਦੇ ਕਾਰਡ ਬਣਾਉਣ ਵਿਚ ਵਾਧਾ ਕਰਨ ਦੇ ਮਕਸਦ ਨਾਲ ਇਕ ਦਿਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ, ਜਿਸ ਤਹਿਤ 16 ਅਕਤੂਬਰ ਤੋ 30 ਨਵੰਬਰ 2023 ਤੱਕ ਆਪਣਾ ਆਯੂਸ਼ਮਾਨ ਕਾਰਡ ਬਣਵਾਉਣ ਵਾਲੇ ਸਾਰੇ ਲਾਭਪਾਤਰੀਆਂ ਵਿਚੋਂ ਲੱਕੀ ਡਰਾਅ ਦੇ ਜਰੀਏ 10 ਲੋਕਾਂ ਨੂੰ ਨਗਦ ਇਨਾਮ ਦਿੱਤੇ ਜਾਣਗੇ। ਜਿਸ ਵਿੱਚ ਪਹਿਲਾ ਇਨਾਮ ਇਕ ਲੱਖ ਰੁਪਏ, ਦੂਜਾ ਇਨਾਮ ਪੰਜਾਹ ਹਜ਼ਾਰ ਰੁਪਏ, ਤੀਜਾ ਇਨਾਮ 25 ਹਜ਼ਾਰ ਰੁਪਏ, ਚੌਥਾ ਇਨਾਮ 10 ਹਜ਼ਾਰ ਰੁਪਏ, ਪੰਜਵਾਂ ਇਨਾਮ ਅੱਠ ਹਜ਼ਾਰ ਰੁਪਏ ਅਤੇ 6ਵੇਂ ਤੋ 10ਵੇਂ ਇਨਾਮ ਤੱਕ ਸਾਰੇ ਜੇਤੂਆਂ ਨੂੰ ਪੰਜ-ਪੰਜ ਹਜਾਰ ਰੁਪਏ ਦਿੱਤੇ ਜਾਣਗੇ।


ਉਨਾਂ ਦੱਸਿਆ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਰ ਇੱਕ ਲਾਭਪਾਤਰੀ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕੀਤੀ ਜਾਂਦੀ ਹੈ। ਇਹ ਡਰਾਅ ਪੰਜਾਬ ਸਰਕਾਰ ਵੱਲੋਂ ਦੀਵਾਲੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ‘ਤੇ 4 ਦਸੰਬਰ ਨੂੰ ਕੱਢਿਆ ਜਾਵੇਗਾ।ਉਨ੍ਹਾ ਕਿਹਾ ਕਿ ਇਹਨਾਂ ਕਾਰਡਾਂ ਦੇ ਲਾਭਪਾਤਰੀਆਂ ਸ਼੍ਰੇਣੀਆਂ ਵਿੱਚ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਜੇ ਫਾਰਮ ਧਾਰਕ ਕਿਸਾਨ, ਰਜਿਸਟਰਡ ਮਜਦੂਰ, ਰਜਿਸਟਰਡ ਛੋਟੇ ਵਪਾਰੀ, ਪੀਲੇ ਕਾਰਡ ਧਾਰਕ ਪੱਤਰਕਾਰ ਅਤੇ ਐਸ.ਈ.ਸੀ.ਸੀ. ਆਦਿ ਸ਼ਾਮਲ ਹਨ। ਉਨਾਂ ਦੱਸਿਆ ਕਿ ਇਹ ਕਾਰਡ ਵੈਬਸਾਈਟ https://beneficiary.nha.gov.in  ਅਤੇ ਅਯੂਰਮੈਨ ਐਪ  ਦੇ ਰਾਹੀਂ ਖੁੱਦ ਵੀ ਘਰ ਬੈਠੇ ਬਣਾਇਆ ਜਾ ਸਕਦਾ ਹੈ ਜਾਂ ਨਜਦੀਕੀ ਆਸ਼ਾ ਵਰਕਰਾਂ/ ਸੂਚੀਬੱਧ ਹਸਪਤਾਲਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਵੈਬਸਾਈਟ  www.sha.punjab.gov.in     ਤੋਂ ਅਤੇ ਹੈਲਪਲਾਈਨ ਨੰਬਰ 14555 ਡਾਈਲ ਕਰਕੇ ਲਈ ਜਾ ਸਕਦੀ ਹੈ। ਲਾਭਪਾਤਰੀ ਪਰਿਵਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਪਰਿਵਾਰ ਦੇ ਹਰ ਵਿਅਕਤੀ ਦਾ ਆਪਣਾ ਵੱਖਰਾਂ-ਵੱਖਰਾਂ ਕਾਰਡ ਸਮਾਂ ਰਹਿੰਦਿਆਂ ਬਣਵਾ ਲੈਣ ਤਾਂ ਜੋ ਹਸਪਤਾਲ ਵਿੱਚ ਦਾਖਿਲ ਹੋਣ ਦੀ ਸੂਰਤ ਵਿੱਚ ਲੋੜ ਪੈਣ ਤੇ ਇਸ ਯੋਜਨਾਂ ਦਾ ਲਾਭ ਬਿਨਾਂ ਕਿਸੇ ਪਰੇਸ਼ਾਨੀ ਤੋਂ ਲਿਆ ਜਾ ਸਕੇ। ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸਮੀਡੀਆਂ ਅਫਸਰ, ਦੀਪਕ ਕੁਮਾਰ ਡੀ.ਪੀ.ਐਮ, ਸੰਦੀਪ ਕੌਰ ਜਿਲ੍ਹਾ ਕੋਆਰਡੀਨੇਟਰ, ਮਨਪ੍ਰੀਤ ਕੌਰ ਅਤੇ ਸਤਵੀਰ ਕੌਰ ਸੁਪਰਡੈਂਟ, ਭਗਵਾਨਦਾਸ, ਲਾਲਚੰਦ ਜਿਲ੍ਹਾ ਸਿਹਤ ਇੰਨਸਪੈਕਟਰ, ਭੁਪਿੰਦਰ ਸਿੰਘ ਸਟੈਨੋ ਆਦਿ ਹਾਜ਼ਰ ਸਨ।

Story You May Like