The Summer News
×
Tuesday, 20 May 2025

ਵਿਦੇਸ਼ ਦੀ ਧਰਤੀ 'ਤੇ ਇੱਕ ਹੋਰ ਪੰਜਾਬੀ ਨੌਜਵਾਨ ਰੱਬ ਨੂੰ ਹੋਇਆ ਪਿਆਰਾ,ਹਾਲੇ 3 ਮਹੀਨੇ ਪਹਿਲਾਂ ਹੀ ਗਿਆ ਸੀ ਦੁਬਈ

ਵਿਦੇਸ਼ ਦੀ ਧਰਤੀ 'ਤੇ ਇੱਕ ਹੋਰ ਪੰਜਾਬੀ ਨੌਜਵਾਨ ਰੱਬ ਨੂੰ ਹੋਇਆ ਪਿਆਰਾ,ਹਾਲੇ 3 ਮਹੀਨੇ ਪਹਿਲਾਂ ਹੀ ਗਿਆ ਸੀ ਦੁਬਈ
ਹੁਸ਼ਿਆਰਪੁਰ ਟਾਂਡਾ-22 ਸਤੰਬਰ- ਪਿੰਡ ਖਾਨਪੁਰ ਦੇ 33 ਸਾਲਾ ਨੌਜਵਾਨ ਲਖਵਿੰਦਰ ਸਿੰਘ ਦੀ ਦੁਬਈ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋਈ ਹੈ। ਇਸ ਦੁਖਦਾਈ ਖ਼ਬਰ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ
ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਦੇ ਪਿਤਾ ਪ੍ਰਗਟ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਉਸ ਦਾ ਛੋਟਾ ਲੜਕਾ ਸੀ ਅਤੇ ਤਿੰਨ ਮਹੀਨੇ ਪਹਿਲਾਂ ਹੀ ਦੁਬਈ ਗਿਆ ਸੀ। ਉਥੇ ਉਹ ਨਾਨ ਫੂਡ ਐੱਲ.ਆਈ.ਸੀ. ਕੰਪਨੀ ਵਿਚ ਡਲਿਵਰੀ ਬੁਆਏ ਵਜੋਂ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਲਖਵਿੰਦਰ ਸਿੰਘ ਨੇ ਫੋਨ 'ਤੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਸ ਨੂੰ ਦੁਬਈ ਦਾ ਡਰਾਈਵਿੰਗ ਲਾਇਸੈਂਸ ਮਿਲ ਗਿਆ ਹੈ। ਇਸ ਗੱਲ ਨੂੰ ਲੈ ਕੇ ਲਖਵਿੰਦਰ ਸਿੰਘ ਅਤੇ ਪੂਰੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਸੀ
ਬੀਤੀ ਸ਼ਾਮ ਜਦੋਂ ਉਨ੍ਹਾਂ ਨੂੰ ਲਖਵਿੰਦਰ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਦੀਆਂ ਸਾਰੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਲਖਵਿੰਦਰ ਸਿੰਘ ਦਾ ਸੜਕ ਹਾਦਸਾ ਕਿਵੇਂ ਵਾਪਰਿਆ, ਇਸ ਦੀ ਜਾਂਚ ਕਰਵਾਈ ਜਾਵੇ ਅਤੇ ਉਸ ਦੀ ਮ੍ਰਿਤਕ ਦੇਹ ਨੂੰ ਪਿੰਡ ਖਾਨਪੁਰ ਲਿਆਉਣ ਵਿਚ ਸਹਿਯੋਗ ਕੀਤਾ ਜਾਵੇ।

Story You May Like