The Summer News
×
Saturday, 18 May 2024

ਐਂਟੀ ਲਾਰਵਾ ਟੀਮ ਵੱਲੋਂ  ਡੇਂਗੂ ਬੁਖਾਰ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਬਟਾਲਾ, 17 ਜੁਲਾਈ :- ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ "ਮਾਂਡੀ" ਦੀਆਂ ਹਦਾਇਤਾਂ ਤੇ ਜਿਲ੍ਹਾ ਐਪੀਡਿਮਾਲੋਜ਼ਿਸਟ ਡਾ. ਪ੍ਰਭਜੋਤ ਕੌਰ "ਕਲਸ਼ੀ" ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ਼ ਅਫ਼ਸਰ ਡਾ. ਨੀਲਮ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਵਿਖ਼ੇ ਡੇਂਗੂ ਤੇ ਮਲੇਰੀਏ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਰਛਪਾਲ ਸਿੰਘ ਸਹਾ: ਮਲੇਰੀਆ ਅਫ਼ਸਰ ਗੁਰਦਾਸਪੁਰ ਦੀ ਸੁਪਰਵੀਜ਼ਨ ਵਿੱਚ ਮਾਰਕੀਟ ਕਮੇਟੀ ਕਾਹਨੂੰਵਾਨ, ਬਲਾਕ ਵਿਕਾਸ ਦਫ਼ਤਰ, ਤਹਿਸ਼ੀਲ, ਸੀਨੀਅਰ.ਸਕੈਂਡਰੀ ਸਕੂਲ ਲੜਕੀਆਂ ਤੇ ਪ੍ਰਾਇਮਰੀ ਹੈਲਥ ਸੈਂਟਰ ਕਾਹਨੂੰਵਾਨ ਵਿਖ਼ੇ  ਐਂਟੀ ਲਾਰਵਾ ਟੀਮ ਗੁਰਦਾਸਪੁਰ ਨੇ ਮੱਛਰ ਮਾਰਨ ਵਾਲੀ ਦਵਾਈ ਦੀ ਸਪਰੇਅ ਕੀਤੀ ਗਈ ਤੇ ਇਹਨਾਂ ਥਾਵਾਂ ਤੇ ਮੱਛਰ ਦਾ ਲਾਰਵਾ ਵੀ ਚੈੱਕ ਕੀਤਾ ਗਿਆ, ਲਾਰਵਾ ਮਿਲਣ ਤੇ ਮੌਕੇ ਤੇ ਹੀ ਨਸ਼ਟ ਕੀਤਾ ਗਿਆ।


 ਇਸ ਮੌਕੇ ਤੇ ਲੋਕਾਂ ਨੂੰ ਜਾਣਕਾਰੀ ਦਿੱਤੀ ਕਿ ਡੇਂਗੂ ਬੁਖਾਰ ਇੱਕ ਏਡੀਜ਼ ਅਜੈਪਟੀ ਮੱਛਰ ਦੇ ਮਨੁੱਖ ਦੇ ਸਰੀਰ ਤੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ  ਚਿੱਟੀਆਂ ਤੇ ਕਾਲੀਆਂ ਧਾਰੀਆਂ ਵਾਲਾ ਹੁੰਦਾ ਹੈ ਇਹ ਮੱਛਰ ਸਵੇਰੇ ਤੇ ਸ਼ਾਮ ਨੂੰ ਕੱਟਦਾ ਹੈ l ਡੇਂਗੂ ਬੁਖਾਰ ਦੀਆਂ ਨਿਸ਼ਾਨੀਆਂ ਤੇਜ਼ ਬੁਖਾਰ, ਸਿਰ ਤੇ ਮਾਸ ਪੇਸ਼ੀਆ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿੱਛਲੇ ਹਿੱਸੇ ਦਰਦ, ਮਸ਼ੂੜ੍ਹਿਆ,ਨੱਕ ਤੇ ਕੰਨ ਵਿੱਚੋ ਖੂਨ ਵਗਣਾ ਆਦਿ ਹਨ, ਅਜਿਹੇ ਲੱਛਣ ਦਿਖਾਈ ਦੇਣ ਤਾਂ ਤਰੁੰਤ ਨਜ਼ਦੀਕੀ ਸਿਹਤ ਸੈਂਟਰ ਵਿੱਚ ਜਾਣਾ ਚਾਹੀਦਾ ਹੈ ਤੇ ਮਰੀਜ਼ ਨੂੰ ਡਾਕਟਰ ਦੀ ਸਲਾਹ ਤੋਂ ਬਿਨਾਂ ਕੋਈ ਵੀ ਦਵਾਈ ਨਹੀਂ ਦੇਣੀ ਚਾਹੀਦੀ ਡੇਂਗੂ ਬੁਖਾਰ ਤੋਂ ਬਚਾਓ ਦੇ ਤਰੀਕੇ, ਇਹ ਡੇਂਗੂ ਦਾ ਮੱਛਰ ਸਾਫ਼ ਪਾਣੀ ਜਿਵੇਂ ਘਰਾਂ ਵਿੱਚ ਕੂਲਰ ਦੇ ਪਾਣੀ ਤੇ ਫਰਿਜਾਂ ਦੀਆਂ ਵੇਸਟ ਪਾਣੀ ਟਰੇਆਂ, ਪਾਣੀ -ਪੀਣ ਵਾਲੀਆਂ ਹੋਦੀਆਂ, ਫਟੇ ਪੁਰਾਣੇ ਟਾਇਰ ਵਿੱਚ,ਟੁੱਟੇ ਭੱਜੇ ਬਰਤਨਾਂ ਤੇ ਟੋਏ ਟਿੱਬਿਆਂ ਵਿੱਚ ਮੀਂਹ ਦੇ ਪਏ ਪਾਣੀ ਵਿੱਚ ਪੈਦਾ ਹੁੰਦਾ ਹੈ,ਇਸ ਲਈ ਹਰ ਸ਼ੁੱਕਰਵਾਰ ਡਰਾਈ - ਡੇ ਮਨਾਉਣਾ ਤੇ ਇਹ ਪਏ ਪਾਣੀ ਨੂੰ ਚੰਗੀ ਤਰਾਂ ਕੱਢਣਾਂ ਜਾਂ ਟੋਇਆ ਵਿੱਚ ਖੜ੍ਹੇ ਪਾਣੀ ਤੇ ਸੜ੍ਹਿਆ ਤੇਲ ਪਾਉਣਾ ਚਾਹੀਦਾ ਹੈ। ਇਸ ਮੌਕੇ ਗੁਰਪਾਲ ਸਿੰਘ ਐਚ. ਆਈ , ਤੇ ਦਲੀਪ ਰਾਜ ਐਚ. ਆਈ , ਲਖਬੀਰ ਸਿੰਘ, ਭੁਪਿੰਦਰ ਸਿੰਘ, ਸਿਹਤ ਕਰਮਚਾਰੀ ਤੇ ਪਵਨ ਅਕਾਸ਼,ਕੁਲਦੀਪ, ਸਟੀਫਨ ਬਰੀਡਿੰਗ ਚੈਕਰ ਹਾਜ਼ਰ ਹਾਜ਼ਰ ਸਨ l

Story You May Like