The Summer News
×
Sunday, 28 April 2024

ਜ਼ਿਲ੍ਹੇ ਨੂੰ ਸਾਫ ਸੁਥਰਾ ਰੱਖਣ ਲਈ ਜ਼ਿਲ੍ਹਾਂ ਵਾਸੀਆਂ ਨੂੰ ਸਹਿਯੋਗ ਦੀ ਅਪੀਲ

ਫ਼ਰੀਦਕੋਟ 02 ਅਗਸਤ : ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਵਿੱਚ ਲੋਕਾਂ ਨੂੰ ਪਾਬੰਦੀਸ਼ੁਦਾ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਸੰਬੰਧ ਵਿਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੇ ਰਾਜ ਵਿਚ 5 ਅਗਸਤ ਤੋਂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਤਹਿਤ 5 ਅਗਸਤ ਨੂੰ ਜ਼ਿਲ੍ਹਾ ਪੱਧਰ ਤੇ ਫ਼ਰੀਦਕੋਟ ਵਿਖੇ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।


ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿੰਗਲ ਯੂਜ਼ ਪਲਾਸਟਿਕ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਜਿੱਥੇ ਇਸ ਸਬੰਧੀ ਲੋਕਾਂ ਨੂੰ ਨਗਰ ਕੌਂਸਲ, ਪੰਚਾਇਤਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਉੱਥੇ ਹੀ ਇਨ੍ਹਾਂ ਦੀ ਵਿਕਰੀ ਤੇ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਲਾਸਟਿਕ ਤੋਂ ਬਣੀਆਂ ਵੱਖ ਵੱਖ ਪ੍ਰਕਾਰ ਦੀਆਂ ਵਸਤਾਂ ਜਿਵੇਂ ਪਲਾਸਟਿਕ ਸਟਿਕ,ਪਲਾਸਟਿਕ ਸਟਿਕ ਵਾਲੇ ਗੁਬਾਰੇ, ਪਲਾਸਟਿਕ ਦੇ ਝੰਡੇ, ਕੁਲਫੀ ਦੀ ਪਲਾਸਟਿਕ ਵਾਲੀ ਡੰਡੀ, ਆਇਸ ਕਰੀਮ ਸਟਿਕ,ਪਲਾਸਟਿਕ/ ਥਰਮੋਕੋਲ ਦੇ ਫੁੱਲਾਂ ਵਾਲੀ ਸਜਾਵਟ, ਪਲੇਟ, ਕੱਪ, ਕਾਂਟੇ, ਚਮਚੇ,ਚਾਕੂ,ਸਟਰਾਅ, ਟਰੇਅ, ਰੈਪਿੰਗ, ਜਾਂ ਪੈਕਿੰਗ ਮਟੀਰੀਅਲ, ਮਿਠਾਈ ਦੇ ਡੱਬੇ ਉੱਤੇ ਪਲਾਸਟਿਕ ਰੈਪ, ਇਨਵੀਟੇਸ਼ਨ ਕਾਰਡ, ਸਿਗਰੇਟ, ਪੈਕਿੰਗ ਪਲਾਸਟਿਕ ਜਾਂ ਪੀ.ਵੀ.ਸੀ ਬੈਨਰ, ਪਲਾਸਟਿਕ ਲਿਫਾਫਾ, ਖਾਣੇ ਨੂੰ ਪੈਕ ਕਰਨ ਵਾਲਾ ਰੈਪ, ਸਿੰਗਲ ਯੂਜ਼ ਪਲਾਸਟਿਕ ਬੋਤਲ ਪਾਣੀ ਵਾਲੀ ਆਦਿ ਦੀ ਵਰਤੋਂ ਤੇ ਮਨਾਹੀ ਕੀਤੀ ਗਈ ਹੈ।


ਇਸ ਸਬੰਧੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਦੁਕਾਨਦਾਰਾ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ- ਸੁਥਰਾ ਅਤੇ ਕੱਚਰਾ ਮੁਕਤ ਬਣਾਉਣ ਲਈ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾਂ ਕੀਤੀ ਜਾਵੇ। ਇੱਕ ਵਾਰ ਵਰਤੋਂ ਕਰਨ ਵਾਲੇ ਪਲਾਸਟਿਕ ਦੀ ਵਿਕਰੀ ਅਤੇ ਵਰਤੋਂ ਨੂੰ ਤੁਰੰਤ ਰੋਕਿਆ ਜਾਵੇ ਤਾਂ ਜੋ ਸ਼ਹਿਰ ਅੰਦਰ ਕੱਚਰੇ ਦੀ ਪੈਦਾਵਾਰ ਘੱਟ ਹੋਵੇ ਅਤੇ ਸ਼ਹਿਰ ਹੋਰ ਵਧੇਰੇ ਸਾਫ- ਸੁਥਰਾ ਬਣ ਸਕੇ।


ਇਸ ਮੌਕੇ ਏ.ਡੀ.ਸੀ (ਯੂ.ਡੀ) ਸ. ਪਰਮਦੀਪ ਸਿੰਘ, ਏ.ਡੀ.ਸੀ(ਜ) ਸ. ਰਾਜਦੀਪ ਸਿੰਘ ਬਰਾੜ, ਏ.ਡੀ.ਸੀ(ਵਿਕਾਸ) ਸ. ਲਖਵਿੰਦਰ ਸਿੰਘ ਰੰਧਾਵਾ,ਐਸ.ਡੀ.ਐਮ ਫ਼ਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ ਕੋਟਕਪੂਰਾ ਮੈਡਮ ਵੀਰਪਾਲ ਕੌਰ, ਜ਼ਿਲ੍ਹਾ ਮੰਡੀ ਅਫਸਰ ਸ. ਪ੍ਰੀਤ ਕੰਵਲ ਸਿੰਘ ਬਰਾੜ, ਡੀ.ਡੀ.ਪੀ.ਓ ਸ੍ਰੀ ਧਰਮਪਾਲ, ਬੀ.ਡੀ.ਪੀ.ਓ ਸ੍ਰੀ ਅਭਿਨਵ ਗੋਇਲ, ਐਸ.ਐਮ.ਓ.ਡਾ.ਚੰਦਰ ਸ਼ੇਖਰ ਕੱਕੜ ਤੇ ਨਗਰ ਕੌਂਸਲਾਂ ਦੇ ਅਧਿਕਾਰੀ ਹਾਜ਼ਰ ਸਨ।


Story You May Like