The Summer News
×
Tuesday, 21 May 2024

ਦੇਸ਼ ਭਰ ਵਿੱਚ 51 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਗਏ

ਪਟਿਆਲਾ : 10 ਲੱਖ ਨੌਜਵਾਨਾਂ ਲਈ ਭਰਤੀ ਮੁਹਿੰਮ ਰੋਜ਼ਗਾਰ ਮੇਲੇ ਦੇ ਪਹਿਲੇ ਪੜਾਅ ਦੀ ਅੱਜ ਦੇਸ਼ ਭਰ ਵਿੱਚਸਥਿਤ 50 ਕੇਂਦਰਾਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਸ਼ੁਰੂਆਤ ਕੀਤੀ ਗਈ। ਸਮਾਗਮ ਦੌਰਾਨ 51,000 ਨਵੇਂ ਭਰਤੀ ਹੋਏ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਤੇ ਮਾਨਯੋਗ ਪ੍ਰਧਾਨ ਮੰਤਰੀ ਨੇ ਇਨ੍ਹਾਂ ਨਵ- ਨਿਯੁਕਤ ਵਿਅਕਤੀਆਂ ਨੂੰ ਵਰਚੁਅਲ ਮੋਡ ਰਾਹੀਂ ਸੰਬੋਧਨ ਵੀ ਕੀਤਾ।


ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੀ ਨਿਰੰਤਰ ਵਚਨਬੱਧਤਾ ਨੂੰ ਪੂਰਾ ਕਰਨ ਲਈ ਇਹ ਇੱਕ ਮਹੱਤਵਪੂਰਨ ਕਦਮ ਹੈ। ਪ੍ਰਧਾਨ ਮੰਤਰੀ ਦੀਆਂ ਹਦਾਇਤਾਂ ਅਨੁਸਾਰ, ਸਾਰੇ ਮੰਤਰਾਲੇ ਅਤੇ ਵਿਭਾਗ ਮਿਸ਼ਨ ਮੋਡ ਵਿੱਚ ਮਨਜ਼ੂਰ ਅਸਾਮੀਆਂ ਦੇ ਵਿਰੁੱਧ ਮੌਜੂਦਾ ਖਾਲੀ ਅਸਾਮੀਆਂ ਨੂੰ ਭਰਨ ਲਈ ਕੰਮ ਕਰ ਰਹੇ ਹਨ। ਇਹ ਮੈਗਾ ਈਵੈਂਟ ਪਟਿਆਲਾ ਲੋਕੋਮੋਟਿਵ ਵਰਕਸ (PLW), ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ।


ਪੀ.ਐਲ.ਡਬਲਿਊ., ਪਟਿਆਲਾ ਵਿਖੇ ਆਯੋਜਿਤ ਇਸ ਰੋਜ਼ਗਾਰ ਮੇਲੇ ਦੌਰਾਨ ਵਣਜ ਅਤੇ ਉਦਯੋਗ ਰਾਜ ਮੰਤਰੀ, ਮਾਨਯੋਗ ਸ਼੍ਰੀ ਸੋਮ ਪ੍ਰਕਾਸ਼ ਪੰਜਾਬ ਅਤੇ ਆਸ ਪਾਸ ਦੇ ਖੇਤਰਾਂ ਤੋਂ 20 ਨਵੇਂ ਭਰਤੀ ਹੋਏ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਵੰਡੇ। ਇਨ੍ਹਾਂ ਵਿੱਚੋਂ 16 ਨਵ-ਨਿਯੁਕਤ ਵਿਅਕਤੀਆਂ ਨੂੰ ਪੀ.ਐਲ.ਡਬਲਯੂ.ਪਟਿਆਲਾ, 04 ਹੋਰ ਕੇਂਦਰੀ ਸਰਕਾਰ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ’ਤੇ ਨਿਯੁਕਤੀ ਦਿੱਤੀ ਗਈ ।


ਇਹ ਭਰਤੀ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੁਆਰਾ ਖੁਦ ਅਤੇ ਭਰਤੀ ਏਜੰਸੀਆਂ ਜਿਵੇਂ ਕਿ UPSC, SSC, ਰੇਲਵੇ ਭਰਤੀ ਬੋਰਡ ਦੁਆਰਾ ਕੀਤੀ ਗਈ । ਤੇਜ਼ੀ ਨਾਲ ਭਰਤੀ ਲਈ, ਚੋਣ ਪ੍ਰਕਿਰਿਆਵਾਂ ਨੂੰ ਸਰਲ ਅਤੇ ਤਕਨੀਕੀ ਤੌਰ 'ਤੇ ਕੁਸ਼ਲ ਬਣਾਇਆ ਗਿਆ ਹੈ। ਨਿਯੁਕਤੀ ਪੱਤਰ ਵੰਡ ਪ੍ਰੋਗਰਾਮ ਲਈ ਇਕੱਤਰ ਹੋਏ ਨਵ-ਨਿਯੁਕਤ ਨੌਜਵਾਨ ਲੜਕੇ-ਲੜਕੀਆਂ ਵਿੱਚ ਮਾਣਯੋਗ ਪ੍ਰਧਾਨ ਮੰਤਰੀ ਦੇ ਇਸ ਮਿਸ਼ਨ ਨਿਯੁਕਤੀ ਪ੍ਰੋਗਰਾਮ ਨੂੰ ਲੈ ਕੇ ਭਾਰੀ ਉਤਸ਼ਾਹ ਸੀ ਅਤੇ ਉਨ੍ਹਾਂ ਨੇ ਨਿਯੁਕਤੀ ਮਿਲਣ 'ਤੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।

Story You May Like