The Summer News
×
Friday, 03 May 2024

ਲੋਕ ਨਿਰਮਾਣ ਵਿਭਾਗ ‘ਚ ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਦਿੱਤੇ ਗਏ ਨਿਯੁਕਤੀ ਪੱਤਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਕਰੀਆਂ ਨਾਲ ਸਬੰਧਤ ਮਸਲਿਆਂ ਨੂੰ ਤਰਸ ਦੇ ਆਧਾਰ ’ਤੇ ਹੱਲ ਕਰਨ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਲੋਕ ਨਿਰਮਾਣ ਵਿਭਾਗ ਵੱਲੋਂ 7 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਦਿੱਤੇ ਗਏ।


ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਵ-ਨਿਯੁਕਤ ਉਮੀਦਵਾਰਾਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੇ ਉਨ੍ਹਾਂ ਨੂੰ ਸਮਰਪਿਤ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ।


ਇਸ ਮੌਕੇ ਉਮੀਦਵਾਰਾਂ ਨੂੰ ਦਰਜਾ 3 ਅਤੇ 4 ਦੇ ਨਿਯੁਕਤੀ ਪੱਤਰ ਦਿੱਤੇ ਗਏ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ  ਅਨੁਰਾਗ ਵਰਮਾ ਅਤੇ ਮੁੱਖ ਇੰਜੀਨੀਅਰ ਅਰੁਣ ਕੁਮਾਰ ਵੀ ਮੌਜੂਦ ਸਨ।


Story You May Like