The Summer News
×
Friday, 03 May 2024

ਅਰਵਿੰਦ ਕੇਜਰੀਵਾਲ ਜੇਲ੍ਹ 'ਚ, ਪਾਰਟੀ ਨੂੰ ਲੱਗਾ ਇੱਕ ਹੋਰ ਵੱਡਾ ਝੱਟਕਾ !

ਦਿੱਲੀ: ਕੇਜਰੀਵਾਲ ਦੀ ਗੈਰ-ਮੌਜੂਦਗੀ ਦਿੱਲੀ ਸਰਕਾਰ ਅਤੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਕੇਜਰੀਵਾਲ ਸਰਕਾਰ ‘ਚ ਮੰਤਰੀ ਰਾਜਕੁਮਾਰ ਆਨੰਦ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਉਨ੍ਹਾਂ ਨੇ ਅਸਤੀਫਾ ਕਿਉਂ ਦਿੱਤਾ ਹੈ। ਉਹ ਦਿੱਲੀ ਸਰਕਾਰ ‘ਚ ਸਮਾਜ ਕਲਿਆਣ ਮੰਤਰੀ ਦੇ ਅਹੁਦੇ ‘ਤੇ ਕੰਮ ਕਰ ਰਹੇ ਹਨ।


ਦੱਸ ਦਈਏ ਕਿ ਰਾਜਕੁਮਾਰ ਆਨੰਦ ਵੀ ਲੰਬੇ ਸਮੇਂ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਨਿਸ਼ਾਨੇ ਉਤੇ ਰਹੇ ਹਨ। ਈਡੀ ਨੇ ਨਵੰਬਰ 2023 ‘ਚ ਆਨੰਦ ਨਾਲ ਜੁੜੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਸੀ। ਮੰਤਰੀ ਅਹੁਦੇ ਅਤੇ ਆਮ ਆਦਮੀ ਪਾਰਟੀ ਛੱਡਣ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਅੱਜ ਉਹ ਬਹੁਤ ਦੁਖੀ ਹਨ।


ਉਨ੍ਹਾਂ ਆਖਿਆ- ‘ਰਾਜਨੀਤੀ ਬਦਲੇਗੀ ਤਾਂ ਦੇਸ਼ ਬਦਲੇਗਾ। ਉਨ੍ਹਾਂ ਨੇ ਆਮ ਆਦਮੀ ਪਾਰਟੀ ‘ਤੇ ਵੱਡਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਮੈਂ ਇਸ ਪਾਰਟੀ, ਇਸ ਸਰਕਾਰ ਅਤੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।

Story You May Like