The Summer News
×
Sunday, 19 May 2024

ਵਿਧਾਨਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਇਲਾਕੇ 'ਚ ਜਾਕੇ ਲੋਕਾਂ ਦਾ ਸੁਣਿਆ ਹਾਲ

ਚੰਡੀਗੜ੍ਹ : ਵਧਦੇ ਮੀਂਹ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ। ਜਿਸ ਕਾਰਨ ਸਰਕਾਰ ਵਲੋਂ ਕੁਝ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ।ਰਸਦੇ ਨਾਲ ਹੀ ਦੱਸ ਦਿੰਦੇ ਹਾਂ ਕਿ ਵਿਧਾਨਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਇਲਾਕੇ 'ਚ ਜਾਕੇ ਲੋਕਾਂ ਦਾ ਹਾਲ ਸੁਣਿਆ। ਜਿਸ 'ਚ ਓਹਨਾ ਨੇ ਕਿਹਾ ਕਿ "ਸ਼ਹਿਰ ਵਾਸੀਆਂ ਦੇ ਦੁੱਖ- ਸੁੱਖ 'ਚ ਹਮੇਸ਼ਾ ਹਾਜ਼ਰ ਰਹਿਣਾ ਮੇਰੀ ਜਿੰਮੇਵਾਰੀ ਹੈ ਅਤੇ ਇਸ ਜਿੰਮੇਵਾਰੀ ਨੂੰ ਨਿਭਾਉਣ ਲਈ ਦਿਨ ਰਾਤ ਯਤਨ ਕਰ ਰਹੇ ਹਾਂ।" ਇਸੇ ਦੌਰਾਨ ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਕਾਰਨ ਸ਼ਹਿਰ ਵਾਸੀਆਂ ਨੂੰ ਆ ਰਹੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਸਮੇਤ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਪਾਣੀ ਨਿਕਾਸੀ ਦੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਰਾਹਤ ਕਾਰਜਾਂ ਚ ਹੋਰ ਤੇਜੀ ਲਿਆਉਣ ਦੇ ਆਦੇਸ਼ ਦਿੱਤੇ।

Story You May Like