The Summer News
×
Monday, 29 April 2024

ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼, ਦੋਸ਼ੀ ਗ੍ਰਿਫਤਾਰ

ਭੋਗਪੁਰ : ਇੱਥੋਂ ਦੇ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਸਵੇਰੇ ਇੱਕ ਵਿਅਕਤੀ ਵੱਲੋਂ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਭਾਈ ਰਵਿੰਦਰ ਸਿੰਘ ਗੁਰਦੁਆਰਾ ਸਾਹਿਬ ਵਿਖੇ ਸੇਵਾ ਨਿਭਾਉਣ ਉਪਰੰਤ ਅੱਜ ਸਵੇਰੇ 5.30 ਵਜੇ ਸਥਾਨਕ ਗੁਰਦੁਆਰਾ ਸਾਹਿਬ ਭੋਗਪੁਰ ਤੋਂ ਰਵਾਨਾ ਹੋਏ | ਇਸ ਮੌਕੇ ਸਤਨਾਮ ਸਿੰਘ ਪੁੱਤਰ ਸ਼ਿਵ ਚੰਦ ਵਾਸੀ ਵਾਰਡ ਨੰ.10 ਗੁਰਦੁਆਰਾ ਸਾਹਿਬ ਵਿਖੇ ਹਾਜ਼ਰ ਸਨ |


ਇਸੇ ਦੌਰਾਨ ਇੱਕ ਵਿਅਕਤੀ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਇਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਮਾਲਾ ਸਾਹਿਬ ਅਤੇ ਹੋਰ ਕੱਪੜੇ ਸੁੱਟ ਕੇ ਲੈ ਗਿਆ। ਸਤਨਾਮ ਸਿੰਘ ਨੇ ਉਕਤ ਨੌਜਵਾਨ ਨੂੰ ਅਜਿਹਾ ਕਰਨ ਤੋਂ ਰੋਕ ਕੇ ਸੰਗਤ ਦੇ ਹਵਾਲੇ ਕਰ ਦਿੱਤਾ। ਇਸ ਘਟਨਾ ਨੂੰ ਲੈ ਕੇ ਸਮਾਜ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਿੱਖ ਸੰਗਤ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਦੀ ਪਛਾਣ ਕਰਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ।


Story You May Like