The Summer News
×
Thursday, 16 May 2024

ਪੰਜਵੀਂ ਕਲਾਸ ਵਿੱਚੋਂ 500 ਚੋ 500 ਨੰਬਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ 

ਮਾਨਸਾ : ਪੰਜਵੀਂ ਕਲਾਸ ਵਿੱਚੋਂ 500 ਵਿੱਚੋਂ 500 ਨੰਬਰ ਪ੍ਰਾਪਤ ਕਰਨ ਵਾਲੇ ਮਾਨਸਾ ਜ਼ਿਲ੍ਹੇ ਦੇ 27 ਬੱਚਿਆਂ ਦਾ ਸਿੱਖਿਆ ਵਿਭਾਗ ਅਤੇ ਸਿੱਖਿਆ ਵਿਕਾਸ ਮੰਚ ਤੇ ਨਹਿਰੂ ਯੁਵਾ ਕੇਂਦਰ ਵੱਲੋਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨ ਸਮਾਰੋਹ ਦੀ ਰਸਮ ਡਿਪਟੀ ਕਮਿਸ਼ਨਰ ਬਲਦੀਪ ਕੌਰ ਵੱਲੋ ਨਿਭਾਈ ਗਈ ਇਸ ਦੌਰਾਨ ਸਕੂਲਾਂ ਦੇ ਹੈਡ ਟੀਚਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।

 

ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤੇ ਗਏ ਪੰਜਵੀਂ ਕਲਾਸ ਦੇ ਨਤੀਜੇ ਵਜੋਂ ਮਾਨਸਾ ਜਦੋਂ ਦੀਆਂ ਦੋ ਲੜਕੀਆਂ ਨੇ ਪੰਜਾਬ ਵਿੱਚੋਂ ਪਹਿਲਾ ਅਤੇ ਦੂਸਰਾ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ 25 ਹੋਰ ਵਿਦਿਆਰਥੀਆਂ ਨੇ 500 ਵਿੱਚੋਂ 500 ਨੰਬਰ ਲੈ ਕੇ ਮਾਨਸਾ ਜਿਲੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਬੱਚਿਆਂ ਦਾ ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।

 

ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਕਿਹਾ ਕਿ ਸਾਡੇ ਜ਼ਿਲੇ ਨੂੰ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹੇ ਦੇ 27 ਵਿਦਿਆਰਥੀਆਂ ਨੇ 500 ਵਿੱਚੋਂ 500 ਨੰਬਰ ਪ੍ਰਾਪਤ ਕਰਕੇ ਮਾਨਸਾ ਜਿਲੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਬੱਚਿਆਂ ਨੂੰ ਸਿੱਖਿਆ ਪੱਖੋਂ ਕਿਸੇ ਚੀਜ਼ ਦੀ ਕਮੀ ਮਹਿਸੂਸ ਨਾ ਹੋਵੇ ਇਸ ਦੇ ਲਈ ਵੀ ਉਪਰਾਲੇ ਕੀਤੇ ਜਾਣਗੇ ਅਤੇ ਇਨ੍ਹਾਂ ਦੇ ਅਧਿਆਪਕਾਂ ਨੂੰ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਕਿ ਅੱਗੇ ਵੀ ਪੜ੍ਹਾਈ ਦੇ ਵਿੱਚ ਇਸੇ ਤਰ੍ਹਾਂ ਅੱਗੇ ਵਧਦੇ ਰਹਿਣ।

 

ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਭੁਪਿੰਦਰ ਕੌਰ ਨੇ ਵੀ ਕਿਹਾ ਕਿ ਉਨ੍ਹਾਂ ਦੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਅੱਜ 27 ਵਿਦਿਆਰਥੀਆਂ ਨੇ 500 ਵਿੱਚੋਂ 500 ਨੰਬਰ ਪ੍ਰਾਪਤ ਕਰਕੇ ਜਿਲੇ ਦਾ ਨਾਮ ਰੌਸ਼ਨ ਕੀਤਾ ਹੈ ਉਨ੍ਹਾਂ ਕਿਹਾ ਕਿ ਇਸ ਤੋਂ ਹੋਰ ਵੀ ਖੁਸ਼ੀ ਦੀ ਗੱਲ ਹੈ ਕਿ ਇਹਨਾਂ ਵਿੱਚ 18 ਲੜਕੀਆਂ ਸ਼ਾਮਲ ਹਨ ਉਨ੍ਹਾਂ ਦੱਸਿਆ ਕਿ ਮਾਨਸਾ ਜਿਲਾ ਪੂਰੇ ਪੰਜਾਬ ਵਿਚੋਂ ਛੇਵੇਂ ਨੰਬਰ ਤੇ ਰਿਹਾ ਹੈ ਅਤੇ ਇਸ ਰਿਜ਼ਲਟ 92 ਫੀਸਦੀ ਰਿਹਾ ਹੈ ਜਿਸ ਲਈ ਅੱਜ ਇਨ੍ਹਾਂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ ਹੈ।

Story You May Like