The Summer News
×
Sunday, 12 May 2024

ਕੌਮੀ ਡੇਂਗੂ ਦਿਵਸ ਮੌਕੇ ਸਿਵਲ ਹਸਪਤਾਲ ਵਲੋਂ ਕੱਢੀ ਗਈ ਜਾਗਰੂਕਤਾ ਰੈਲੀ

ਸਮਰਾਲਾ, 16 ਮਈ : ਪੰਜਾਬ ਸਰਕਾਰ ਦੀਆ ਹਦਾਇਤਾਂ ਅਤੇ ਡਾ ਹਤਿੰਦਰ ਕੌਰ ਸਿਵਲ ਸਰਜਨ ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਹਸਪਤਾਲ ਸਮਰਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ ਤਾਰਕਜੋਤ ਸਿੰਘ ਦੀ ਅਗਵਾਈ ਹੇਠ ਕੌਮੀ ਡੇਂਗੂ ਦਿਵਸ ਸਿਵਲ ਹਸਪਤਾਲ ਸਮਰਾਲਾ ਵਿਖੇ ਮਨਾਇਆ ਗਿਆ। ਸੀਨੀਅਰ ਮੈਡੀਕਲ ਅਫਸਰ ਡਾ ਤਾਰਕਜੋਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਬੁਖਾਰ ਮਾੜਾ ਏਡੀਜ਼ ਅਜਿਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।


ਡੇਂਗੂ ਦੇ ਮੁਖ ਲੱਛਣ ਤੇਜ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਵਿਚ ਦਰਦ, ਚਮੜੀ ਦੇ ਦਾਣੇ, ਅੱਖਾਂ ਦੇ ਪਿਛਲੇ ਹਿਸੇ ਵਿਚ ਦਰਦ, ਮਸੂੜੇ ਅਤੇ ਨੱਕ ਵਿੱਚ ਖੂਨ ਦਾ ਵਗਣਾ ਆਦਿ ਹਨ। ਇਹ ਮੱਛਰ ਸਾਫ ਖੜੇ ਪਾਣੀ ਦੇ ਸੋਮਿਆਂ ਵਿਚ ਪੈਦਾ ਹੁੰਦਾ ਹੈ ਅਤੇ ਇਹ ਸਿਰਫ ਦਿਨ ਵੇਲੇ ਕੱਟਦਾ ਹੈ। ਇਸ ਤੋਂ ਬਚਾਓ ਲਈ ਸਾਨੂੰ ਹਰ ਸ਼ੁਕਰਵਾਰ ਨੂੰ ਡ੍ਰਾਈ ਡੇ ਵਜੋਂ ਮਨਾਉਣਾ ਚਾਹੀਦਾ ਹੈ। ਸੌਣ ਵੇਲੇ ਮੱਛਰ ਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। ਉਨ੍ਹਾਂ ਦੱਸਿਆ ਕੇ ਡੇਂਗੂ ਦਾ ਟੈਸਟ ਅਤੇ ਇਲਾਜ਼ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।


ਇਸ ਮੌਕੇ ਸਿਵਲ ਹਸਪਤਾਲ ਸਮਰਾਲਾ ਦੀ ਟੀਮ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾ ਤਾਰਕਜੋਤ ਸਿੰਘ ਦੀ ਅਗਵਾਈ ਹੇਠ ਲੁਧਿਆਣਾ ਇੰਸਟੀਟਿਊਟ ਆਫ ਨਰਸਿੰਗ ਕਟਾਣੀ ਕਲਾਂ ਦੇ ਵਿਦਿਆਰਥੀਆਂ ਨਾਲ ਮਿਲ ਕੇ ਸ਼ਹਿਰ ਸਮਰਾਲਾ ਵਿਖੇ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ। ਅਤੇ ਲੋਕਾਂ ਨੂੰ ਡੇਂਗੂ ਸੰਬੰਧੀ ਜਾਣਕਾਰੀ ਦਿੱਤੀ ਗਈ। 

Story You May Like