The Summer News
×
Monday, 20 May 2024

ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਹੰਭਲਾ ਮਾਰਨ ਦਾ ਸੱਦਾ

 

ਪਟਿਆਲਾ, 19 ਨਵੰਬਰ: ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਮਿਤੀ 20 ਨਵੰਬਰ ਨੂੰ ਸਵੇਰੇ 11 ਵਜੇ ਇੱਥੇ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੇ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਸਾਨੂੰ ਸਭ ਨੂੰ ਰਲ ਮਿਲਕੇ ਨਸ਼ਿਆਂ ਵਿਰੁੱਧ ਹੰਭਲਾ ਮਾਰਨਾ ਪਵੇਗਾ।

 

ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਤਹਿਤ ਪੰਜਾਬ ਪੁਲਿਸ ਵੱਲੋਂ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਨਸ਼ਿਆਂ ਦੀ ਲਤ ਦੇ ਸ਼ਿਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਖਹਿੜਾ ਛੁਡਾਉਣ ਲਈ ਪੂਰੀ ਮਦਦ ਕੀਤੀ ਜਾ ਰਹੀ ਹੈ।

 

ਐਸ.ਐਸ.ਪੀ. ਸ਼ਰਮਾ ਨੇ ਅੱਗੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦੇ ਹੋਏ ਨਸ਼ਿਆਂ ਵਿਰੁੱਧ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਥਾਪਰ ਯੂਨੀਵਰਸਿਟੀ ਦੇ ਵਿਦਿਆਰਥੀ, ਹੋਰ ਨੌਜਵਾਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ।

Story You May Like