ਬੱਸ ਸਵਾਰੀਆਂ ਲਈ ਬੁਰੀ ਖਬਰ, ਮੁਲਾਜ਼ਮਾਂ ਨੇ ਇੰਨੇ ਦਿਨਾਂ ਲਈ ਕੀਤਾ ਚੱਕਾ ਜਾਮ
ਜਲੰਧਰ : ਪੰਜਾਬ ‘ਚ ਬੱਸਾਂ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਇਕ ਵਾਰ ਫਿਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪ੍ਰਾਪਤ ਤਾਜ਼ਾ ਜਾਣਕਾਰੀ ਅਨੁਸਾਰ ਪਨਬੱਸ ਅਤੇ ਪੀ.ਆਰ.ਟੀ.ਸੀ. ਕੱਚੇ ਕਾਮੇ ਹੜਤਾਲ ‘ਤੇ ਚਲੇ ਗਏ ਹਨ। ਉਨ੍ਹਾਂ ਐਲਾਨ ਕੀਤਾ ਹੈ ਕਿ 3 ਦਿਨ ਬੱਸਾਂ ਦੇ ਪਹੀਏ ਠੱਪ ਕੀਤੇ ਜਾਣਗੇ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਲਾਜ਼ਮਾਂ ਦੇ ਹੜਤਾਲ ’ਤੇ ਜਾਣ ਕਾਰਨ ਯਾਤਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਭੱਜਣਾ ਪੈਂਦਾ ਹੈ। ਯਾਤਰੀਆਂ ਦਾ ਕਹਿਣਾ ਹੈ ਕਿ ਹੜਤਾਲ ਕਾਰਨ ਬੱਸਾਂ ਦਾ ਆਉਣਾ-ਜਾਣਾ ਬਹੁਤ ਔਖਾ ਹੋ ਰਿਹਾ ਹੈ। ਦੂਜੇ ਪਾਸੇ ਕੱਚੇ ਕਾਮਿਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਫਿਲਹਾਲ ਤਿੰਨ ਦਿਨਾਂ ਤੋਂ ਬੱਸਾਂ ਦਾ ਚੱਕਾ ਜਾਮ ਕੀਤਾ ਜਾ ਰਿਹਾ ਹੈ ਪਰ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੜਤਾਲ ਜਾਰੀ ਰੱਖੀ ਜਾ ਸਕਦੀ ਹੈ।