The Summer News
×
Tuesday, 21 May 2024

ਪਤੰਗ ਪ੍ਰੇਮੀਆਂ ਲਈ ਬੁਰੀ ਖ਼ਬਰ, 12 ਤੇ 13 ਨੂੰ ਪੰਜਾਬ 'ਚ ਮੀਂਹ ਪੈਣ ਦੀ ਸੰਭਾਵਨਾ

ਲੁਧਿਆਣਾ, 11 ਜਨਵਰੀ : ਲੋਹੜੀ ਮੌਕੇ ਯਾਨੀ 12 ਅਤੇ 13 ਜਨਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਹ ਬਾਰਿਸ਼ ਹਲਕੀ ਹੋਵੇਗੀ, ਪਰ ਪਤੰਗ ਉਡਾਉਣ ਦੇ ਸ਼ੌਕੀਨਾਂ ਨੂੰ ਪ੍ਰੇਸ਼ਾਨ ਕਰ ਸਕਦੀ ਹੈ। ਫਿਲਹਾਲ ਲੋਕਾਂ ਨੂੰ ਠੰਡ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ।


ਮੌਸਮ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਪੰਜਾਬ 'ਚ ਸੰਘਣੀ ਧੁੰਦ ਦਾ ਕਹਿਰ ਜਾਰੀ ਰਹੇਗਾ।ਉਨ੍ਹਾਂ ਕਿਹਾ ਕਿ ਠੰਡ ਵੀ ਲਗਾਤਾਰ ਵਧਦੀ ਰਹੇਗੀ।ਫਿਲਹਾਲ ਬਰਸਾਤ ਤੋਂ ਬਾਅਦ ਵੀ ਲੋਕਾਂ ਨੂੰ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।ਮੌਸਮ ਵਿਗਿਆਨੀ ਨੇ ਕਿਹਾ ਕਿ ਹਾਲਾਂਕਿ ਬਾਰਿਸ਼ ਪੂਰੇ ਪੰਜਾਬ ਵਿੱਚ ਨਹੀਂ ਪਵੇਗੀ, ਪਰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹੀ ਪਾਵੇਗੀ।

Story You May Like