The Summer News
×
Monday, 20 May 2024

ਨਗਰ ਨਿਗਮ ਬਟਾਲਾ ਵੱਲੋਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਫੋਗਿੰਗ ਕਰਵਾਈ ਗਈ

ਬਟਾਲਾ, 1 ਅਗਸਤ -  ਡਾ. ਸ਼ਾਇਰੀ ਭੰਡਾਰੀ , ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਸਵੱਖਤੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਫੋਗਿੰਗ ਕਰਵਾਈ ਗਈ। ਉਨਾਂ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਪੁਰਾਣੇ ਟਾਇਰਾਂ ਜਾਂ ਕਬਾੜ ਆਦਿ ਵਿਚ ਜਮ੍ਹਾ ਪਾਣੀ ਨੂੰ ਸਾਫ ਕਰਨ ਕਿਉਂਕਿ ਇਸੇ ਤਰਾਂ ਦੇ ਪਾਣੀ ਵਿਚ ਡੇਂਗੂ ਦਾ ਮੱਛਰ ਪਲਦਾ ਹੈ। ਉਨਾਂ ਲੋਕਾਂ ਨੂੰ ਫੋਗਿਗ ਕਰ ਰਹੀਆਂ ਟੀਮਾਂ ਨਾਲ ਸਹਿਯੋਗ ਕਰਨ ਲਈ ਕਿਹਾ। ਅਜ ਕਾਰਪੋਰੇਸ਼ਨ ਦੀ ਟੀਮ ਵਲੋਂ ਸ੍ਰੀ ਬਾਵਾ ਲਾਲ ਜੀ ਚੈਰੀਟੇਬਲ ਹਸਪਤਾਲ, ਬੱਸ ਸਟੈਂਡ, ਸ਼ੈਲਟਰ ਹੋਮ, ਸ਼ਹਿਰ ਦੇ ਆਲੇ-ਦੁਆਲੇ ਤੇ ਮੁਹੱਲਿਆਂ ਆਦਿ ਵਿੱਚ ਫੋਗਿੰਗ ਕੀਤੀ ਗਈ। ਇਸ ਮੌਕੇ ਸੈਨੇਟਰੀ ਇੰਸਪੈਕਟਰ ਦਿਲਬਾਗ ਸਿੰਘ ਮੋਜੂਦ ਸਨ।


ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਕਿਹਾ ਕਿ ਲੋਕ ਆਪਣੇ ਘਰਾਂ/ਦੁਕਾਨਾਂ/ਸਰਕਾਰੀ ਦਫਤਰਾਂ ਵਿੱਚ ਮੋਜੂਦ ਕੂਲਰ, ਗਮਲੇ, ਟਾਇਰਾਂ, ਟੈਂਕੀਆਂ, ਫਰਿੱਜ ਦੇ ਪਿੱਛੇ ਲੱਗੀ ਟਰੇਅ ਵਿਚੋ ਹਰ ਸ਼ੁਕਰਵਾਰ ਨੂੰ ਪਾਣੀ ਕੱਢ ਕੇ ਜਰੂਰ ਸੁਕਾਉਣ। ਮੱਛਰ ਦੇ ਕੱਟਣ ਤੋ ਬਚਾਅ ਕੀਤਾ ਜਾਵੇ, ਪੂਰੀ ਬਾਜੂ ਅਤੇ ਸ਼ਰੀਰ ਨੂੰ ਢੱਕਣ ਵਾਲੇ ਕੱਪੜੇ ਪਾਏ ਜਾਣ।


ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਪਣੇ ਗੁਆਂਢੀਆਂ ਵਿੱਚ ਇਹ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ ਕਿ ਉਹ ਆਪਣੇ ਘਰ ਦੇ 200 ਮੀਟਰ ਘੇਰੇ ਨੂੰ ਸਾਫ ਸੁਥਰਾ ਰੱਖਣ ਅਤੇ ਸਾਫ ਪਾਣੀ ਇਕੱਠਾ ਨਾ ਹੋਣ ਦੇਣ ਤਾਂ ਜੋ ਪੂਰੇ ਮੁਹੱਲੇ, ਪਿੰਡ ਤੇ ਸ਼ਹਿਰ ਨੂੰ ਡੇਂਗੂ ਤੋਂ ਮੁਕਤ ਬਣਾਇਆ ਜਾ ਸਕੇ। ਜੇਕਰ ਕਿਸੇ ਵੀ ਥਾਂ ਤੇ ਖੜ੍ਹੇ ਪਾਣੀ ਵਿੱਚ ਮੱਛਰ ਫੈਲਦਾ ਦਿਖਾਈ ਦਿੰਦਾ ਹੈ ਤਾਂ ਉਸ ਪਾਣੀ ਵਿੱਚ ਕੁਝ ਮਾਤਰਾ ਵਿੱਚ ਸੜਿਆ ਹੋਇਆ ਮੋਬੀਲ ਤੇਲ ਪਾਉਣ ਨਾਲ, ਉਹ ਪਾਣੀ ਉੱਪਰ ਪਰਤ ਬਣਾ ਕੇ ਰੱਖੇਗਾ ਅਤੇ ਲਾਰਵੇ ਨੂੰ ਪਾਣੀ ਤੋਂ ਬਾਹਰ ਆਕਸੀਜਨ ਨਹੀ ਮਿਲੇਗੀ, ਜਿਸ ਨਾਲ ਏਡੀਜ਼ ਦਾ ਜਨਮ ਨਹੀਂ ਹੁੰਦਾ ਅਤੇ ਉਹ ਖਤਮ ਹੋ ਜਾਵੇਗਾ।

Story You May Like