The Summer News
×
Monday, 08 June 2026

ਬਟਾਲਾ ਦੇ ਐੱਸ.ਡੀ. ਐੱਮ ਸਾਰੰਗਪ੍ਰੀਤ ਸਿੰਘ ਦੀ ਅਗਵਾਈ ਵਿੱਚ ਪਿੰਡ ਵੈਰੋਨੰਗਲ, ਮਸਾਣੀਆਂ ਅਤੇ ਚੌਧਰੀਵਾਲ ਵਿਖੇ ਖੇਤਾਂ ਵਿੱਚ ਲੱਗੀ ਅੱਗ ਬੁਝਾਈ

ਬਟਾਲਾ ਦੇ ਐੱਸ.ਡੀ. ਐੱਮ ਸਾਰੰਗਪ੍ਰੀਤ ਸਿੰਘ ਦੀ ਅਗਵਾਈ ਵਿੱਚ ਪਿੰਡ ਵੈਰੋਨੰਗਲ, ਮਸਾਣੀਆਂ ਅਤੇ ਚੌਧਰੀਵਾਲ ਵਿਖੇ ਖੇਤਾਂ ਵਿੱਚ ਲੱਗੀ ਅੱਗ ਬੁਝਾਈ

 

ਫਸਲ ਦੀ ਰਹਿੰਦ ਖੂੰਹਦ ਸਾੜਨ ਤੋਂ ਰੋਕਣ ਲਈ ਐੱਸ.ਡੀ.ਐੱਮ ਬਟਾਲਾ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਲੱਸਟਰ ਤੇ ਨੋਡਲ ਅਫਸਰ ਫੀਲਡ ਵਿੱਚ ਰਹੇ ਮੌਜੂਦ

 

ਬਟਾਲਾ,10 ਮਈ: ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਹੇਠਕਣਕ ਦੀ ਫਸਲ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਲਈ ਵਿੱਢੀ ਮੁਹਿੰਮ ਤਹਿਤ

ਬਟਾਲਾ ਦੇ ਐੱਸ.ਡੀ. ਐੱਮ ਸਾਰੰਗਪ੍ਰੀਤ ਸਿੰਘ ਦੀ ਅਗਵਾਈ ਵਿੱਚ ਅੱਜ ਪਿੰਡ ਵੈਰੋਨੰਗਲ, ਮਸਾਣੀਆਂ ਅਤੇ ਚੌਧਰੀਵਾਲ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਇਆ ਗਿਆ। 

 

ਇਸ ਮੌਕੇ ਗੱਲਬਾਤ ਕਰਦਿਆਂ ਐੱਸ.ਡੀ. ਐੱਮ ਸਾਰੰਗਪ੍ਰੀਤ ਸਿੰਘ ਨੇ ਅੱਜ ਉਹ ਅਤੇ ਉਨ੍ਹਾਂ ਦੀ ਪੂਰੀ ਟੀਮ ਜਿਸ ਵਿੱਚ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਲੱਸਟਰ ਤੇ ਨੋਡਲ ਅਫਸਰ ਸ਼ਾਮਲ ਹਨ, ਫੀਲਡ ਵਿੱਚ ਮੌਜੂਦ ਰਹੇ ਤੇ ਨ੨ੜ ਸਾੜਨ ਦੀਆਂ ਘਟਨਾਵਾਂ 'ਤੇ ਕਾਬੂ ਪਾਇਆ ਗਿਆ। 

 

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਤੋਂ ਵੀ ਜਾਗਰੂਕ ਕਰਵਾਇਆ ਗਿਆ ਹੈ। 

 

ਉਨ੍ਹਾਂ ਦੱਸਿਆ ਕਿ ਨਾੜ ਨਾ ਸਾੜਨ ਦੀ ਅਪੀਲ ਦੇ ਬਾਵਜੂਦ ਕੁਝ ਕਿਸਾਨਾਂ ਵਲੋਂ ਨਾੜ ਨੂੰ ਅੱਗ ਲਗਾਈ ਜਾ ਰਹੀ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਬਟਾਲਾ ਡਵੀਜ਼ਨ ਵਿੱਚ ਹਫਸਲ ਦੀ ਰਹਿੰਦ ਖੂੰਹਦ ਸਾੜਨ 'ਤੇ 30 ਐੱਫ ਆਈ.ਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ। 

 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਾੜ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਵਾਤਾਵਰਣ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Story You May Like