The Summer News
×
Thursday, 16 May 2024

ਬਟਾਲਾ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਸ਼ਹਿਰ ਬਣਾਇਆ ਜਾਵੇਗਾ: ਵਿਧਾਇਕ ਸ਼ੈਰੀ ਕਲਸੀ




 ਬਟਾਲਾ,17  ਜੂਨ :  ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀਆਂ ਲੋਕਪੱਖੀ ਤੇ ਵਿਕਾਸ ਮੁਖੀ ਨੀਤੀਆਂ ਤੋਂ ਪਰਭਾਵਿਤ ਹੋ ਬਟਾਲਾ ਤੋਂ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਦੇ ਖਾਸ ਕਾਂਗਰਸੀ ਆਗੂਆਂ ਖੁੰਡਾ ਭਰਾਵਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਰਮਨਦੀਪ ਖੁੰਡਾ, ਨਵਦੀਪ ਸਿੰਘ ਰਿੰਪੀ ਖੁੰਡਾ ਅਤੇ ਰਾਜੂ ਖੁੰਡਾ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ।

 

  ਇਸ ਮੌਕੇ ਗੱਲ ਕਰਦਿਆਂ ਵਿਧਾਇਕ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਜਾ ਰਹੇ ਹਨ। ਉਨਾਂ ਕਿਹਾ ਕਿ ਆਪ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਲੋਂ ਆਮ ਲੋਕਾਂ ਦੀਆਂ ਮੁੱਢਲੀਆਂ ਸਮੱ. ਸਿਆਵਾਂ ਦੂਰ ਕੀਤੀਆਂ ਜਾ ਰਹੀਆਂ ਹਨ ਤੇ ਪਾਰਟੀ ਦੇ ਵਲੰਟੀਅਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ।

 

 ਵਿਧਾਨ ਸਭਾ ਹਲਕਾ ਬਟਾਲਾ ਦੇ ਚਹੁਪੱਖੀ ਵਿਕਾਸ ਕੰਮਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਨੂੰ ਮਿਲ ਕੇ ਲਗਾਤਾਰ ਹਲਕੇ ਦੇ ਵਿਕਾਸ ਲਈ ਪੁਰਜੋਰ ਕੋਸ਼ਿਸ ਕਰ ਰਹੇ ਹਨ ਅਤੇ ਉਨਾਂ ਵਲੋਂ ਕੀਤੇ ਯਤਨਾਂ ਨੂੰ ਬੂਰ ਵੀ ਪੈ ਰਿਹਾ ਹੈ। ਉਨਾਂ ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਖੂਬਸੂਰਤ ਤੇ ਵਿਕਾਸ ਪੱਖੋ ਸੂਬੇ ਦਾ ਮੋਹਰੀ ਸ਼ਹਿਰ ਬਣਾਉਣ ਲਈ ਉਹ ਲਗਾਤਾਰ ਯਤਨਸ਼ੀਲ ਹਨ।

 

ਉਨਾਂ ਦੱਸਿਆ ਕਿ ਸ਼ਹਿਰ ਬਟਾਲਾ ਦੇ ਐਂਟਰੀ ਪੁਆਇੰਟਾਂ ਤੇ ਸ਼ਾਨਦਾਰ ਗੇਟਾਂ ਦੀ ਉਸਾਰੀ ਕਰਵਾਈ ਜਾਵੇਗੀ ਅਤੇ ਸ਼ਹਿਰ ਵਿਚਲੇ ਪ੍ਰਮੁੱਖ ਚੌਕਾਂ ਨੂੰ ਸੁੰਦਰ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸ਼ਹਿਰ ਅੰਦਰ ਸਫਾਈ ਵਿਵਸਥਾ ਰੱਖਣ ਸਮੇਤ ਵੱਖ-ਵੱਖ ਵਿਕਾਸ ਕੰਮਾਂ ਲਈ ਕਾਰਪੋਰੇਸ਼ਨ ਬਟਾਲਾ ਵਲੋਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਉਨਾਂ ਦੀ ਕੋਸ਼ਿਸ ਹੈ ਕਿ ਸ਼ਹਿਰ ਅੰਦਰ ਵਿਕਾਸ ਕੰਮ ਹੋਰ ਤੇਜ਼ੀ ਨਾਲ ਕੀਤੇ ਜਾਣ।

 

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਹਲਕੇ ਦੇ ਸ਼ਹਿਰੀ ਤੇ ਪੇਂਡੂ ਖੇਤਰ ਵਿੱਚ ਸਰਬਪੱਖੀ ਵਿਕਾਸ ਕੰਮ ਚੱਲ ਰਹੇ ਹਨ ਅਤੇ ਉਹ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼/ ਕਿਲਾਂ ਹੱਲ ਕਰ ਰਹੇ ਹਨ। ਇਸ ਮੌਕੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਖੁੰਡਾ ਭਰਾਵਾਂ ਨੇ ਸਾਂਝੇ ਤੌਰ ਤੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਹਲਕਾ ਵਿਧਾਇਕ ਸ਼ੈਰੀ ਕਲਸੀ ਦੀਆਂ ਲੋਕਪੱਖੀ ਨੀਤੀਆਂ ਤੋਂ ਪਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਹੁਣ ਉਹ ਵਿਧਾਇਕ ਸ਼ੈਰੀ ਕਲਸੀ ਨਾਲ ਡੱਟ ਕੇ ਸਾਥ ਰਹਿਣਗੇ। ਇਸ ਮੌਕੇ ਰਮਨਦੀਪ ਸਿੰਘ ਖੁੰਡਾ, ਰਿੰਪੀ ਖੁੰਡਾ, ਰਾਜੂ ਖੁੰਡਾ, ਐਡਵੋਕੇਟ ਰਣਸ਼ੇਰ ਸਿੰਘ, ਐਡਵੋਕੇਟ ਪਰਵੇਜਿੰਦਰ ਸਿੰਘ, ਐਡਵੋਕੇਟ ਅਮਨਦੀਪ ਸਿੰਘ, ਐਡਵੋਕੇਟ ਪਰਮ ਸੰਧੂ, ਸੰਦੀਪ ਸਿੰਘ ਬਾਜਵਾ, ਹੀਰਾ, ਰੋਮੀ ਭੁਲੇਰ ਅੰਮ੍ਰਿਤ ਖੈਹਰਾ ਆਦਿ ਹਾਜ਼ਰ ਸਨ।


 

 



 

Story You May Like