The Summer News
×
Tuesday, 14 May 2024

ਬਠਿੰਡਾ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੱਢਿਆ ਝੰਡਾ ਮਾਰਚ

ਬਠਿੰਡਾ : ਪੰਜਾਬ,ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਆਪਣੀਆਂ ਮੰਗਾਂ ਲਈ ਅੱਜ ਇਥੇ ਝੰਡਾ ਮਾਰਚ ਕੀਤਾ ਗਿਆ। ਫਰੰਟ ਦੇ ਸੂਬਾਈ ਕਨਵੀਨਰ ਸਤੀਸ਼ ਰਾਣਾ, ਜਗਦੀਸ਼ ਸਿੰਘ ਚਾਹਲ, ਜਰਮਨਜੀਤ ਸਿੰਘ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕਾਂ ਤੇ ਕਾਟਾ ਫੇਰਨ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਤੋਂ ਲੈਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲਦੀਆਂ ਅਨੇਕਾਂ ਸਹੂਲਤਾਂ ਤੋਂ ਵਾਂਝਾ ਹੋਣਾ ਪਿਆ ਹੈ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ‘ਚ ਵੀ ਅਨੇਕਾਂ ਵਾਰ ਅੜਿੱਕੇ ਪੈਦਾ ਕੀਤੇ ਗਏ। ਚੰਨੀ ਸਰਕਾਰ ਵੱਲੋਂ 36000 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੀਤਾ ਗਿਆ ਪ੍ਰਚਾਰ ਵੀ ਝੂਠ ਦੀ ਪੰਡ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ, ਸਾਬਕਾ ਮੰਤਰੀਆਂ, ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨੂੰ ਮਿਲਦੀਆਂ ਕਈ ਪੈਨਸ਼ਨਾਂ ਤੇ ਤਨਖਾਹਾਂ ਨੂੰ ਕੋਈ ਬੰਦ ਕਰਨ ਦਾ ਨਾਂਨਹੀਂ ਲੈਂਦਾ।


Story You May Like