The Summer News
×
Monday, 20 May 2024

ਸਾਵਧਾਨ ! ਇਸ ਸ਼ਹਿਰ 'ਚ ਸ਼ੁਰੂ ਹੋਇਆ ਸੀਤ ਲਹਿਰ ਦਾ ਕਹਿਰ ,ਮੌਸਮ ਵਿਭਾਗ ਵਲੋਂ ਜਾਰੀ ਕੀਤਾ ਗਿਆ ਯੈਲੋ ਅਲਰਟ

ਦਿੱਲੀ : ਦਸ ਦੇਈਏ ਕਿ ਰਾਜਧਾਨੀ ਦਿੱਲੀ 'ਚ ਸੀਤ ਲਹਿਰ ਸ਼ੁਰੂ ਹੋ ਗਈ ਹੈ। ਹੁਣ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਧੁੰਦ ਦੀ ਮਾਰ ਨੇ ਸਾਰਿਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੌਸਮ ਵਿਭਾਗ ਅਨੁਸਾਰ ਇਹ ਸੀਤ ਲਹਿਰ ਹਫ਼ਤੇ ਦੇ ਅੰਤ ਤੱਕ ਜਾਰੀ ਰਹੇਗੀ। ਇੰਨਾ ਹੀ ਨਹੀਂ ਰਾਜਧਾਨੀ 'ਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।


ਮੀਡੀਆ ਸੂਤਰਾਂ ਮੁਤਾਬਕ ਰੇਲ ਗੱਡੀਆਂ ਘੰਟਿਆਂ ਬੱਧੀ ਦੇਰੀ ਨਾਲ ਚੱਲ ਰਹੀਆਂ ਹਨ। ਘਰੋਂ ਨਿਕਲਣ ਵਾਲੇ ਯਾਤਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਯੂਪੀ ਵਿੱਚ ਮੰਗਲਵਾਰ ਨੂੰ ਵੀ ਧੁੰਦ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ।

Story You May Like