The Summer News
×
Saturday, 18 May 2024

ਕਿਸਾਨਾਂ ਦੇ ਦਿੱਲੀ ਵੱਲ ਮਾਰਚ ਤੋਂ ਪਹਿਲਾਂ ਕੇਂਦਰ ਸਰਕਾਰ ਆਈ ਹਰਕਤ 'ਚ, ਬੁਲਾਈ ਮੀਟਿੰਗ

ਨਵੀਂ ਦਿੱਲੀ : ਕਿਸਾਨਾਂ ਦੇ ਦਿੱਲੀ ਵੱਲ ਮਾਰਚ ਤੋਂ ਪਹਿਲਾਂ ਕੇਂਦਰ ਸਰਕਾਰ ਹਰਕਤ ਵਿੱਚ ਆ ਗਈ ਹੈ। ਕੇਂਦਰ ਸਰਕਾਰ ਨਾਰਾਜ਼ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰਨ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਨੂੰ 12 ਫਰਵਰੀ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਇਸ ਸਬੰਧੀ ਇੱਕ ਨੋਟ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਕਿਸਾਨ ਯੂਨੀਅਨਾਂ ਦੀਆਂ ਮੰਗਾਂ ਨੂੰ ਲੈ ਕੇ ਭਾਰਤ ਸਰਕਾਰ ਦੇ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪਿਊਸ਼ ਗੋਇਲ ਅਤੇ ਨਿਤਿਆਨੰਦ ਰਾਏ ਚੰਡੀਗੜ੍ਹ ਵਿੱਚ ਮੀਟਿੰਗ ਕਰਨਗੇ। ਕਿਸਾਨਾਂ ਨੇ ਇਸ ਮਾਮਲੇ ਨੂੰ ਲੈ ਕੇ ਦੇਰ ਰਾਤ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਮੀਟਿੰਗ ਵਿੱਚ ਜਾਣ ਦਾ ਫੈਸਲਾ ਕੀਤਾ ਹੈ।


ਦੱਸਿਆ ਗਿਆ ਹੈ ਕਿ ਇਹ ਮੀਟਿੰਗ 12 ਫਰਵਰੀ ਨੂੰ ਸ਼ਾਮ 5 ਵਜੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ ਸੈਕਟਰ 26 ਵਿਖੇ ਹੋਵੇਗੀ। ਕਿਆਸ ਲਗਾਏ ਜਾ ਰਹੇ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮੀਟਿੰਗ ਦਾ ਹਿੱਸਾ ਬਣ ਸਕਦੇ ਹਨ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਵੱਡੇ ਪ੍ਰਬੰਧ ਕਰ ਰਹੀ ਹੈ। ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ 'ਤੇ ਰੋਕ ਲਗਾ ਦਿੱਤੀ ਹੈ।

Story You May Like