The Summer News
×
Saturday, 18 May 2024

Big Breaking: ਪੁਲਿਸ ਨੇ ਇੱਕ ਹੋਰ ਗੈਂ.ਗਸਟਰ ਕੀਤਾ ਕਾਬੂ

ਪਟਿਆਲਾ : ਪਟਿਆਲਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਸੀ.ਆਈ.ਏ. ਟੀਮ ਨੇ ਨਰਿੰਦਰ ਸ਼ਰਮਾ ਉਰਫ਼ ਸ਼ੰਕਰ ਨਾਮਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਗੈਂਗਸਟਰ ਕੋਲੋਂ ਹਥਿਆਰ ਬਰਾਮਦ ਹੋਏ ਹਨ। 2 32 ਬੋਰ ਦਾ ਪਿਸਤੌਲ, ਕਾਰਤੂਸ ਅਤੇ ਇੱਕ ਕਾਰ ਬਰਾਮਦ ਕੀਤੀ ਹੈ। ਨਰਿੰਦਰ ਸ਼ਰਮਾ ਦਾ ਸਬੰਧ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਹੈ। ਜਾਣਕਾਰੀ ਮਿਲੀ ਹੈ ਕਿ ਉਕਤ ਗੈਂਗਸਟਰ ਨਰਿੰਦਰ ਕੋਈ ਵੱਡੀ ਵਾਰਦਾਤ ਕਰਨ ਲਈ ਪਟਿਆਲਾ ਵੱਲ ਆਏ ਸਨ। ਫਿਲਹਾਲ ਪੁਲਸ ਜਾਂਚ ਕਰ ਰਹੀ ਹੈ।


ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਨਰਿੰਦਰ ਰਾਜਪੁਰਾ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ ਲੁੱਟ-ਖੋਹ, ਜ਼ਬਰਦਸਤੀ, ਲੜਾਈ-ਝਗੜਾ ਤੇ ਹਥਿਆਰ ਐਕਟ ਤਹਿਤ ਪੰਜ ਕੇਸ ਦਰਜ ਹਨ। ਗੈਂਗਸਟਰ ਨਰਿੰਦਰ ਨੇ 2014 'ਚ ਅਪਰਾਧ ਦੀ ਦੁਨੀਆ 'ਚ ਐਂਟਰੀ ਕੀਤੀ ਸੀ, ਜਿਸ ਤੋਂ ਬਾਅਦ ਉਹ ਲਾਰੈਂਸ ਬਿਸ਼ਨੋਈ ਦੇ ਸੰਪਰਕ 'ਚ ਆਇਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਗੈਂਗਸਟਰਾਂ ਖਿਲਾਫ ਪੂਰੇ ਸੂਬੇ 'ਚ ਮੁਹਿੰਮ ਵਿੱਢੀ ਹੋਈ ਹੈ। ਹਰ ਰੋਜ਼ ਗੈਂਗਸਟਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਐਨਕਾਊਂਟਰ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਬੀਤੇ ਦਿਨ ਜਲੰਧਰ ਦੇ ਪਿੰਡ ਸਮਰਾਵਾਂ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਸੀ ਜਿਸ ਵਿੱਚ ਇੱਕ ਗੈਂਗਸਟਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ। ਗੈਂਗਸਟਰ ਕੌਸ਼ਲ ਗੈਂਗ ਨਾਲ ਸਬੰਧਤ ਸੀ।

Story You May Like