The Summer News
×
Saturday, 18 May 2024

Big Breaking: ਬਠਿੰਡਾ ਪਹੁੰਚ ਅਰਵਿੰਦ ਕੇਜਰੀਵਾਲ ਨੇ ਕੀਤੇ ਵੱਡੇ ਐਲਾਨ

ਬਠਿੰਡਾ: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਅੱਜ ਬਠਿੰਡਾ ਵਿੱਚ ‘ਵਿਕਾਸ ਕ੍ਰਾਂਤੀ ਰੈਲੀ’ ਕੀਤੀ ਗਈ। ਇਸ ਮੌਕੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਲਈ 1125 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਵਿੱਚ ਨਵੇਂ ਬੱਸ ਸਟੈਂਡ ਅਤੇ 50 ਬਿਸਤਰਿਆਂ ਵਾਲੇ ਹਸਪਤਾਲ ਦਾ ਨੀਂਹ ਪੱਥਰ ਰੱਖਿਆ।


ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਸਿੰਘ ਕੇਜਰੀਵਾਲ ਨੇ ਇਸ ਪੈਕੇਜ ਲਈ ਬਠਿੰਡਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਬਠਿੰਡਾ ਲਈ 1125 ਕਰੋੜ ਰੁਪਏ ਦਾ ਪੈਕੇਜ ਲੈ ਕੇ ਆਏ ਹਾਂ। ਪਿਛਲੇ 75 ਸਾਲਾਂ ਵਿੱਚ ਕਿਸੇ ਵੀ ਸਰਕਾਰ ਨੇ ਬਠਿੰਡਾ ਨੂੰ ਇੰਨਾ ਵੱਡਾ ਪੈਕੇਜ ਨਹੀਂ ਦਿੱਤਾ। ਬਠਿੰਡਾ ਦੇ ਹਰ ਕੋਨੇ ਵਿੱਚ ਵਿਕਾਸ ਹੋਵੇਗਾ। ਇਸ ਪੈਕੇਜ ਨਾਲ 7 ਵੱਡੇ ਸਕੂਲ ਬਣਾਏ ਜਾਣਗੇ, ਜਿਨ੍ਹਾਂ ਵਿੱਚ ਸਿੱਖਿਆ ਮੁਫ਼ਤ ਹੋਵੇਗੀ।


13 ਹੋਰ ਮੁਹੱਲਾ ਕਲੀਨਿਕ ਬਣਾਏ ਜਾਣਗੇ, ਜਿੱਥੇ ਸਾਰੇ ਟੈਸਟ ਮੁਫ਼ਤ ਹੋਣਗੇ ਅਤੇ ਦਵਾਈਆਂ ਮੁਫ਼ਤ ਉਪਲਬਧ ਹੋਣਗੀਆਂ। ਨਵੇਂ ਹਸਪਤਾਲ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪੁਰਾਣੇ ਮੁਲਤਾਨੀਆ ਓਵਰ ਬ੍ਰਿਜ 'ਤੇ ਕਾਫੀ ਆਵਾਜਾਈ ਰਹਿੰਦੀ ਹੈ ਅਤੇ ਉਥੇ ਓਵਰ ਬ੍ਰਿਜ ਬਣਾਇਆ ਜਾਵੇਗਾ। ਨਵੀਆਂ ਸੜਕਾਂ ਬਣਾਈਆਂ ਜਾਣਗੀਆਂ, ਸੀਵਰੇਜ ਦਾ ਕੰਮ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਬਠਿੰਡਾ ਵਿੱਚ ਨਵਾਂ ਬੱਸ ਸਟੈਂਡ ਬਣਾਇਆ ਜਾਵੇਗਾ।


ਅਕਾਲੀ ਦਲ 'ਤੇ ਨਿਸ਼ਾਨਾ ਸਾਧਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਪਾਰਟੀ ਨੇ ਕਈ ਸਾਲ ਪੰਜਾਬ 'ਤੇ ਰਾਜ ਕੀਤਾ, ਪਰ ਕੋਈ ਕੰਮ ਨਹੀਂ ਕੀਤਾ। ਕਾਂਗਰਸ ਸਰਕਾਰ, ਬੀ.ਜੇ.ਪੀ. ਪਿਛਲੀਆਂ ਸਰਕਾਰਾਂ ਨੇ ਕੋਈ ਕੰਮ ਨਹੀਂ ਕੀਤਾ ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਡੇਢ ਸਾਲ ਵਿੱਚ ਪੰਜਾਬ ਵਿੱਚ ਕਈ ਵਿਕਾਸ ਕਾਰਜ ਕਰਵਾਏ ਹਨ। ਸਭ ਤੋਂ ਵੱਡੀ ਗੱਲ ਬਿਜਲੀ ਮੁਫਤ ਕਰਨ ਦੀ ਰਹੀ ਹੈ। ਲੋਕਾਂ ਨੂੰ ਜ਼ੀਰੋ ਬਿੱਲ ਮਿਲ ਰਹੇ ਹਨ। ਪਹਿਲੀਆਂ ਸਰਕਾਰਾਂ ਭ੍ਰਿਸ਼ਟਾਚਾਰ ਕਰ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 20,000 ਸਕੂਲਾਂ ਵਿੱਚ ਕੁਝ ਕੰਮ ਚੱਲ ਰਿਹਾ ਹੈ। ਅਸੀਂ ਪੰਜਾਬ ਦੇ 3 ਕਰੋੜ ਲੋਕਾਂ ਨੂੰ ਆਪਣਾ ਪਰਿਵਾਰ ਮੰਨਦੇ ਹਾਂ। ਅਧਿਆਪਕਾਂ ਨੂੰ ਆਪਣੇ ਗਿਆਨ ਵਿੱਚ ਸੁਧਾਰ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ 2-3 ਮਹੀਨਿਆਂ ਵਿੱਚ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ਦਵਾਈਆਂ ਮੁਫਤ ਹੋਣਗੀਆਂ, ਸਾਰੇ ਟੈਸਟ ਮੁਫਤ ਹੋਣਗੇ, ਸਾਰਾ ਇਲਾਜ ਬਿਲਕੁਲ ਮੁਫਤ ਹੋਵੇਗਾ।


ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੱਸਦਿਆਂ ਕਿਹਾ ਕਿ ਪਿਛਲੇ ਡੇਢ ਸਾਲ ਵਿੱਚ 42 ਹਜ਼ਾਰ ਲੋਕਾਂ ਨੂੰ ਬਿਨਾਂ ਸਿਫ਼ਾਰਸ਼ ਤੋਂ ਸਰਕਾਰੀ ਨੌਕਰੀਆਂ ਮਿਲੀਆਂ ਹਨ। ਜੋ ਲਾਇਕ ਹਨ ਉਨ੍ਹਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਜਾਂ ਕਾਂਗਰਸ ਦੀ ਸਰਕਾਰ ਵੇਲੇ ਅਧਿਆਪਕ ਟੈਂਕੀ ’ਤੇ ਹੁੰਦੇ ਸਨ, ਪਰ ਹੁਣ ਸਿੱਖਿਆ ਹਾਸਲ ਕਰਨ ਲਈ ਵਿਦੇਸ਼ਾਂ ਵਿੱਚ ਜਾ ਰਹੇ ਹਨ। ਅੱਜ ਤੱਕ ਕਿਸੇ ਵੀ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਦੀ ਕੋਈ ਦੇਖਭਾਲ ਨਹੀਂ ਕੀਤੀ ਪਰ ਸੀ.ਐਮ. ਮਾਨ ਨੇ ਸ਼ਹੀਦ ਦੇ ਘਰ ਜਾ ਕੇ ਪਰਿਵਾਰ ਨੂੰ ਸਨਮਾਨ ਚਿੰਨ੍ਹ ਵਜੋਂ 1 ਕਰੋੜ ਰੁਪਏ ਦੀ ਰਾਸ਼ੀ ਭੇਟ ਕੀਤੀ।

Story You May Like