The Summer News
×
Monday, 13 May 2024

ਗਰੀਬਾਂ ਨੂੰ 5-5 ਮਰਲੇ ਦੇ ਪਲਾਟ ਅਲਾਟ ਹੋਣ ਸਬੰਧੀ ਵੱਡੀ ਖਬਰ, ਨੋਟੀਫਿਕੇਸ਼ਨ ਹੋਇਆ ਜਾਰੀ

ਜਲੰਧਰ : ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰਾਂ ਵੱਲੋਂ ਗਰੀਬਾਂ ਨੂੰ ਪਿਛਲੇ ਕਈ ਸਾਲਾਂ ਤੋਂ ਅਲਾਟ ਕੀਤੇ ਗਏ 5-5 ਮਰਲੇ ਦੇ ਪਲਾਟਾਂ ਦੀ ਜਾਣਕਾਰੀ ਲਈ।


ਇਸ ਸਬੰਧੀ ਪੰਜਾਬ ਸਰਕਾਰ ਨੇ ਇੱਕ ਲਿਖਤੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜੋ ਸੂਬੇ ਦੇ ਸਮੂਹ ਵਧੀਕ ਜ਼ਿਲ੍ਹਾ ਮੈਜਿਸਟਰੇਟਾਂ (ਵਿਕਾਸ), ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ ਬਲਾਕ ਪੰਚਾਇਤ ਅਫ਼ਸਰਾਂ ਨੂੰ ਭੇਜ ਦਿੱਤਾ ਗਿਆ ਹੈ।


ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਬੇਘਰੇ ਅਤੇ ਬੇਜ਼ਮੀਨੇ ਲੋਕਾਂ ਨੂੰ 5-5 ਮਰਲੇ ਦੇ ਪਲਾਟ ਅਲਾਟ ਕਰਨ ਸਬੰਧੀ ਸਾਰੀ ਜਾਣਕਾਰੀ ਗੂਗਲ ਸ਼ੀਟ 'ਤੇ ਭਰਨ ਲਈ ਕਿਹਾ ਗਿਆ ਹੈ। ਇਸ ਤੋਂ ਪਤਾ ਚੱਲ ਸਕੇਗਾ ਕਿ ਅਸਲ ਵਿੱਚ ਪਲਾਟ ਲੋੜਵੰਦਾਂ ਨੂੰ ਅਲਾਟ ਹੋਏ ਹਨ ਜਾਂ ਨਹੀਂ। ਇਹ ਸਾਰੀ ਜਾਣਕਾਰੀ 20 ਦਸੰਬਰ ਤੱਕ ਭਰ ਕੇ ਭੇਜਣੀ ਹੋਵੇਗੀ।

Story You May Like