The Summer News
×
Friday, 10 May 2024

ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ ਵੱਡੀ ਖਬਰ, ਡਰਾਈਵਰਾਂ ਨੇ ਲਿਆ ਇਹ ਫੈਸਲਾ

ਚੰਡੀਗੜ੍ਹ: ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਦੋ ਘੰਟੇ ਦੀ ਹੜਤਾਲ ਨੂੰ ਲੈ ਕੇ ਅੱਜ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਪੰਜਾਬ 'ਚ ਇਸ ਰੂਟ 'ਤੇ 3300 ਦੇ ਕਰੀਬ ਬੱਸਾਂ ਚੱਲਦੀਆਂ ਹਨ, ਜਿਸ ਕਾਰਨ ਜੇਕਰ ਬੱਸਾਂ ਬੰਦ ਕਰ ਦਿੱਤੀਆਂ ਜਾਂਦੀਆਂ ਤਾਂ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੋਣੀ ਸੀ ਪਰ ਇਹ ਫੈਸਲਾ ਵਾਪਸ ਲੈ ਲਿਆ ਗਿਆ ਹੈ।


ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ 'ਹਿੱਟ ਐਂਡ ਰਨ' ਮਾਮਲੇ ਸਬੰਧੀ ਬਿੱਲ ਵਾਪਸ ਲੈਣ ਤੋਂ ਬਾਅਦ ਡਰਾਈਵਰਾਂ ਨੇ ਹੜਤਾਲ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਉਧਰ, ਟਰਾਂਸਪੋਰਟਰਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਖ਼ਿਲਾਫ਼ ਰੈਲੀ ਕੱਢੀ ਜਾਵੇਗੀ, ਜਿਸ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Story You May Like